ਖੁਦਕੁਸ਼ੀ : 12ਵੀਂ ਦੇ ਪੇਪਰ ਸਹੀ ਨਾ ਹੋਣ ਉਤੇ ਪਰੇਸ਼ਾਨ ਸੀ ਵਿਦਿਆਰਥੀ, ਲੈ ਲਿਆ ਫਾਹਾ

ਪੰਜਾਬ ਦੇ ਜਲੰਧਰ ਵਿਚ ਸਥਿਤ ਇਲਾਕੇ ਗਦਈਪੁਰ ‘ਚ 12ਵੀਂ ਦੇ ਪੇਪਰ ਸਹੀ ਨਾ ਹੋਣ ‘ਤੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ…

ਪੰਜਾਬ ਦੇ ਜਲੰਧਰ ਵਿਚ ਸਥਿਤ ਇਲਾਕੇ ਗਦਈਪੁਰ ‘ਚ 12ਵੀਂ ਦੇ ਪੇਪਰ ਸਹੀ ਨਾ ਹੋਣ ‘ਤੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੀਵਨ (17) ਵਾਸੀ ਗਦਾਈਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਾਲ ਹੀ ‘ਚ 12ਵੀਂ ਜਮਾਤ ਦੇ ਪੇਪਰਾਂ ਤੋਂ ਬਾਅਦ ਕਾਫੀ ਪਰੇਸ਼ਾਨੀ ‘ਚ ਸੀ। ਸ਼ੁੱਕਰਵਾਰ ਦੇਰ ਸ਼ਾਮ ਉਸ ਨੇ ਬਾਥਰੂਮ ਵਿੱਚ ਫਾਹਾ ਲੈ ਲਿਆ। ਜਦੋਂ ਕਾਫੀ ਦੇਰ ਤੱਕ ਜੀਵਨ ਬਾਹਰ ਨਾ ਆਇਆ ਤਾਂ ਉਸ ਨੇ ਦਰਵਾਜ਼ਾ ਖੜਕਾਇਆ।ਜਦੋਂ ਕੋਈ ਜਵਾਬ ਨਾ ਆਇਆ ਤਾਂ ਉਸ ਨੇ ਬੜੀ ਮੁਸ਼ਕਲ ਨਾਲ ਬਾਥਰੂਮ ਦਾ ਤਾਲਾ ਖੋਲ੍ਹਿਆ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਜਿੰਦਾ ਲਟਕ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹੇਠਾਂ ਲਿਆਂਦਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਸੀ। ਥਾਣਾ ਡਿਵੀਜ਼ਨ 8 ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜੀਵਨ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਕੱਲ੍ਹ ਜੀਵਨ ਦੇ ਪਿਤਾ ਦਾ ਫੋਨ ਵੀ ਟੁੱਟ ਗਿਆ ਅਤੇ ਪੇਪਰ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਚਿੰਤਤ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜੀਵਨ ਇੱਕ ਸਰਕਾਰੀ ਸਕੂਲ ਵਿੱਚ ਆਰਟਸ ਸਟਰੀਮ ਵਿੱਚ 12ਵੀਂ ਪੜ੍ਹ ਰਿਹਾ ਸੀ।

Leave a Reply

Your email address will not be published. Required fields are marked *