ਭਾਨੂਪਲੀ ਬਾਜ਼ਾਰ ‘ਚ ਭਿਆਨਕ ਅੱਗ ਦਾ ਤਾਂਡਵ: ਤਿੰਨ ਦੁਕਾਨਾਂ ਜਲ ਕੇ ਹੋਈਆਂ ਸਵਾਹ, ਲੱਖਾਂ ਦਾ ਸਾਮਾਨ ਸੜ ਕੇ ਕੋਲਾ

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ‘ਤੇ ਸਥਿਤ ਭਾਨੂਪਲੀ ਨਗਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਇਲੈਕਟ੍ਰੀਕਲ ਅਤੇ…

ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਸਥਿਤ ਭਾਨੂਪਲੀ ਨਗਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਇਲੈਕਟ੍ਰੀਕਲ

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ‘ਤੇ ਸਥਿਤ ਭਾਨੂਪਲੀ ਨਗਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਅਗਨੀਕਾਂਡ ਵਿੱਚ ਤਿੰਨ ਦੁਕਾਨਾਂ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈਆਂ ਹਨ, ਜਿਸ ਕਾਰਨ ਪੀੜਤ ਦੁਕਾਨਦਾਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ।

ਅਚਾਨਕ ਭੜਕੀਆਂ ਅੱਗ ਦੀਆਂ ਲਪਟਾਂ

ਮਿਲੀ ਜਾਣਕਾਰੀ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਦੁਕਾਨਦਾਰ ਅਤੇ ਪਿੰਡ ਦੇ ਸਰਪੰਚ ਦੇ ਸਪੁੱਤਰ ਦੀਪਕ ਸੋਨੀ ਨੇ ਹਿੰਮਤ ਦਿਖਾਉਂਦੇ ਹੋਏ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦਾ ਰੂਪ ਇੰਨਾ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ।

ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਪਾਇਆ ਕਾਬੂ

ਸਥਿਤੀ ਨੂੰ ਵਿਗੜਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੋਵਾਂ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਦੀਆਂ ਲਗਭਗ ਚਾਰ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਫਾਈਟਰਾਂ ਦੀ ਸਖ਼ਤ ਮਿਹਨਤ ਸਦਕਾ ਅੱਗ ਨੂੰ ਹੋਰ ਨੇੜਲੀਆਂ ਦੁਕਾਨਾਂ ਤੱਕ ਫੈਲਣ ਤੋਂ ਤਾਂ ਰੋਕ ਲਿਆ ਗਿਆ, ਪਰ ਜਾਂਦਲੇ ਦੇ ਰਹਿਣ ਵਾਲੇ ਯੋਗੇਸ਼ ਦੀ ਦੁਕਾਨ ਨੂੰ ਬਚਾਇਆ ਨਹੀਂ ਜਾ ਸਕਿਆ।

ਲੱਖਾਂ ਰੁਪਏ ਦਾ ਨੁਕਸਾਨ

ਇਸ ਹਾਦਸੇ ਵਿੱਚ ਤਿੰਨ ਦੁਕਾਨਾਂ ਦੇ ਅੰਦਰ ਪਿਆ ਇਲੈਕਟ੍ਰਾਨਿਕ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈਆਂ ਹਨ। ਮੁੱਢਲੇ ਅੰਦਾਜ਼ੇ ਮੁਤਾਬਕ ਨੁਕਸਾਨ ਲੱਖਾਂ ਰੁਪਏ ਵਿੱਚ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਵਿੱਚ ਇਸ ਘਟਨਾ ਕਾਰਨ ਗਹਿਰਾ ਸੋਗ ਅਤੇ ਚਿੰਤਾ ਪਾਈ ਜਾ ਰਹੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਦੇ ਧਾਰਮਿਕ ਅਸਥਾਨਾਂ ‘ਤੇ ਟੇਕਿਆ ਮੱਥਾ: ਨਵਾਂ ਵਿਭਾਗ ਮਿਲਣ ‘ਤੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *