Chandigarh Murder : ਚੰਡੀਗੜ੍ਹ ‘ਚ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ, ਹਮਲਾਵਰ ਮੌਕੇ ‘ਤੇ ਫਰਾਰ

ਚੰਡੀਗੜ੍ਹ : ਚੰਡੀਗੜ੍ਹ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਦਿਨ ਦਿਹਾੜੇ ਇੱਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।…

ਚੰਡੀਗੜ੍ਹ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਦਿਨ ਦਿਹਾੜੇ ਇੱਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਚੰਡੀਗੜ੍ਹ : ਚੰਡੀਗੜ੍ਹ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਦਿਨ ਦਿਹਾੜੇ ਇੱਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ। ਅਪਰਾਧ ਇੰਨਾ ਜ਼ਿਆਦਾ ਵੱਧ ਗਿਆ ਹੈ ਕਿ ਦਿਨ ਦਿਹਾੜੇ ਹਮਲਾਵਰ ਬਿਨਾ ਕਿਸੇ ਡਰ ਦੇ ਇੱਕ ਨੌਜਵਾਨ ਨੂੰ ਚਾਕੂ ਨਾਲ ਰੌਂਧ ਦਿੰਦੇ ਹਨ। ਲੋਕ ਖੂੰਖਾਰ ਬਣ ਗਏ ਹਨ, ਅਜਿਹੇ ਲੋਕਾਂ ਵਿੱਚ ਡਰ ਅਤੇ ਇਨਸਾਨਿਅਤ ਬਿਲਕੁਲ ਹੀ ਖਤਮ ਹੋ ਗਈ ਹੈ। 4 ਨੌਜਵਾਨਾਂ ਵੱਲੋਂ ਹਮਲਾ ਇੰਨਾ ਭਿਆਨਕ ਸੀ ਕਿ 18 ਸਾਲਾ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਵਾਲੀ ਥਾਂ ‘ਤੇ ਹਮਲੇ ਤੋਂ ਬਾਅਦ ਭਾਰੀ ਗਿਣਤੀ ਵਿੱਚ ਲੋਕ ਇੱਕਠੇ ਹੋ ਗਏ। ਖੂਨ ਨਾਲ ਲੱਥਪੱਥ ਲਾਸ਼ ਨੂੰ ਦੇਖ ਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਸੀ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ ਉੱਤੇ ਪਹੁੰਚ ਗਈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਪੁਰਾਣੀ ਰੰਜਿਸ਼ ਦੀ ਆਸ਼ੰਕਾ ਜਤਾਈ ਜਾ ਰਹੀ ਹੈ, ਹਾਲਾਂਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਹਿਚਾਣ 18 ਸਾਲਾ ਨੌਜਵਾਨ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Vijay Deverakonda ਨੇ ਮਨਾਇਆ ਆਪਣਾ 37ਵਾਂ ਜਨਮਦਿਨ; ਪਤਨੀ ਰਸ਼ਮਿਕਾ ਮੰਦਾਨਾ ਨੇ ਰੋਮਾਂਟਿਕ ਅੰਦਾਜ਼ ਵਿੱਚ ‘ਵਿੱਜੂ’ ‘ਤੇ ਲੁਟਾਇਆ ਪਿਆਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *