Amritsar Firing : ਸਾਬਕਾ ਆੜ੍ਹਤੀਏ ਦੇ ਘਰ ਬਾਹਰ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ, CCTV ‘ਚ ਕੈਦ ਹੋਏ ਹਮਲਾਵਰ

ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਕਰਤਾਰ ਨਗਰ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ…

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਕਰਤਾਰ ਨਗਰ ਇਲਾਕੇ ਵਿੱਚ

ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਕਰਤਾਰ ਨਗਰ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਸਾਬਕਾ ਸਬਜ਼ੀ ਆੜ੍ਹਤੀਏ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਇਹ ਸਾਰੀ ਵਾਰਦਾਤ ਘਰ ਦੇ ਬਾਹਰ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਨਕਾਬਪੋਸ਼ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੁੰਦੇ ਦਿਖਾਈ ਦੇ ਰਹੇ ਹਨ।

ਅੱਧੀ ਰਾਤ ਨੂੰ ਗੋਲੀਆਂ ਦੀ ਗੜਗੜਾਹਟ ਨਾਲ ਕੰਬਿਆ ਇਲਾਕਾ

ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 12:49 ਵਜੇ ਵਾਪਰੀ। ਏਸੀਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਜੈ ਚੰਦ ਉਰਫ਼ ਕਾਲਾ ਆੜ੍ਹਤੀਆ ਦੇ ਘਰ ਬਾਹਰ ਦੋ ਨੌਜਵਾਨਾਂ ਨੇ ਤਿੰਨ ਫ਼ਾਇਰ ਕੀਤੇ। ਪੀੜਤ ਪਰਿਵਾਰ ਅਨੁਸਾਰ ਹਮਲਾਵਰਾਂ ਨੇ ਸਿੱਧਾ ਗੇਟ ‘ਤੇ ਨਿਸ਼ਾਨਾ ਲਗਾਇਆ। ਸੂਚਨਾ ਮਿਲਦੇ ਹੀ ਪੀਸੀਆਰ (PCR) ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਅਤੇ ਪੈਸਿਆਂ ਦੇ ਲੈਣ-ਦੇਣ ਨਾਲ ਜੋੜ ਕੇ ਦੇਖ ਰਹੀ ਹੈ।

ਪੀੜਤ ਦਾ ਦਾਅਵਾ

ਪੀੜਤ ਜੈ ਚੰਦ ਨੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ ਢਾਈ ਮਹੀਨੇ ਪਹਿਲਾਂ ਉਨ੍ਹਾਂ ਨੇ ਡੀਜੀਪੀ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਤੱਕ ਲਿਖਤੀ ਸ਼ਿਕਾਇਤਾਂ ਭੇਜ ਕੇ ਸੁਰੱਖਿਆ ਦੀ ਮੰਗ ਕੀਤੀ ਸੀ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਪੀੜਤ ਕੋਲ ਧਮਕੀ ਭਰੀਆਂ ਕਾਲਾਂ ਦੀਆਂ ਰਿਕਾਰਡਿੰਗਾਂ ਵੀ ਮੌਜੂਦ ਹਨ, ਜੋ ਹੁਣ ਜਾਂਚ ਲਈ ਪੁਲਿਸ ਨੂੰ ਸੌਂਪੀਆਂ ਜਾਣਗੀਆਂ।

ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਸਿਆਸੀ ਹਲਕਿਆਂ ‘ਚ ਚਿੰਤਾ

ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਲੋਕ ਆਪਣੇ ਘਰਾਂ ਅੰਦਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਅਜਿਹੇ ਅਨਸਰਾਂ ਨੂੰ ਨੱਥ ਪਾਈ ਜਾਵੇ।

ਪੁਲਿਸ ਵੱਲੋਂ ਜਲਦ ਗ੍ਰਿਫ਼ਤਾਰੀ ਦਾ ਭਰੋਸਾ

ਏਸੀਪੀ ਕਮਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਕੋਲ ਅਹਿਮ ਸੁਰਾਗ ਹਨ ਅਤੇ ਬਹੁਤ ਜਲਦ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ। ਫਿਲਹਾਲ ਇਲਾਕੇ ਵਿੱਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Rewari fire: ਜੀ.ਐਲ.ਐਸ. ਕੰਪਨੀ ਪ੍ਰਬੰਧਕਾਂ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ; NDRF ਨੂੰ ਸਹਿਯੋਗ ਨਾ ਦੇਣ ‘ਤੇ DC ਤੇ SP ਨੇ ਲਾਈ ਫਟਕਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *