ਕਪੂਰਥਲਾ ਤੇ ਸੁਲਤਾਨਪੁਰ ਲੋਧੀ ‘ਚ ਵੋਟਿੰਗ ਅਮਨ-ਅਮਾਨ ਨਾਲ ਜਾਰੀ: DIG ਨਵੀਨ ਸਿੰਗਲਾ ਵੱਲੋਂ ਬੂਥਾਂ ਦਾ ਦੌਰਾ; 3 ਹਜ਼ਾਰ ਪੁਲਿਸ ਜਵਾਨ ਤਾਇਨਾਤ

ਕਪੂਰਥਲਾ: ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਹੈ। ਚੋਣਾਂ ਦੌਰਾਨ ਸੁਰੱਖਿਆ…

ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਹੈ।

ਕਪੂਰਥਲਾ: ਕਪੂਰਥਲਾ ਨਗਰ ਨਿਗਮ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਹੈ। ਚੋਣਾਂ ਦੌਰਾਨ ਸੁਰੱਖਿਆ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਦੇ ਬੇਹਦ ਕੜੇ ਇੰਤਜ਼ਾਮ ਕੀਤੇ ਗਏ ਹਨ।

DIG ਨਵੀਨ ਸਿੰਗਲਾ ਨੇ ਖ਼ੁਦ ਸੰਭਾਲਿਆ ਮੋਰਚਾ

ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸੁਰੱਖਿਅਤ ਨੇਪਰੇ ਚਾੜ੍ਹਨ ਲਈ ਜਲੰਧਰ ਰੇਂਜ ਦੇ ਡੀ.ਆਈ.ਜੀ. (DIG) ਨਵੀਨ ਸਿੰਗਲਾ ਨੇ ਖ਼ੁਦ ਮੋਰਚਾ ਸੰਭਾਲਿਆ। ਉਨ੍ਹਾਂ ਨੇ ਕਪੂਰਥਲਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਅਤੇ ਪੋਲਿੰਗ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਮੌਕੇ ‘ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਚਾਕ-ਚੌਬੰਦ ਰਹਿਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਲੋਅ ਐਂਡ ਆਰਡਰ ਲਈ 3,000 ਤੋਂ ਵੱਧ ਜਵਾਨ ਤਾਇਨਾਤ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ (Law and Order) ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ 3,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ “ਪ੍ਰਸ਼ਾਸਨ ਵੱਲੋਂ ਨਿਸ਼ਾਨਦੇਹੀ ਕੀਤੇ ਗਏ 86 ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਾਧੂ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਵੋਟਰਾਂ ‘ਤੇ ਦਬਾਅ ਬਣਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਡੀ.ਆਈ.ਜੀ. ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਭਰੋਸਾ ਦਵਾਇਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਬਿਹਤਰ ਤਾਲਮੇਲ ਸਦਕਾ ਵੋਟਰਾਂ ਲਈ ਸੁਰੱਖਿਅਤ ਮਾਹੌਲ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਵੀ ਕਿਸੇ ਵੋਟਰ ‘ਤੇ ਦਬਾਅ ਬਣਾਉਣ ਜਾਂ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਜਲੰਧਰ ‘ਚ ਨਿਗਮ ਯੂਨੀਅਨ ਦੀ ਹੜਤਾਲ ਕਾਰਨ ਵਪਾਰੀ ਪ੍ਰੇਸ਼ਾਨ: ਸਰਾਫ਼ਾ ਮਾਰਕੀਟ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਜਤਾਇਆ ਰੋਸ, ਨਿਗਮ ਨੂੰ ਚਾਬੀਆਂ ਸੌਂਪਣ ਦੀ ਦਿੱਤੀ ਚੇਤਾਵਨੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *