Canada youth dies: ਐਡਮਿੰਟਨ ‘ਚ ਕਪੂਰਥਲਾ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਭੁਲੱਥ : ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਬੇਵਕਤੀ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।…

ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਬੇਵਕਤੀ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਭੁਲੱਥ : ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਬੇਵਕਤੀ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਕੈਨੇਡਾ ਦੇ ਸ਼ਹਿਰ ਐਡਮਿੰਟਨ (Edmonton) ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਨਡਾਲੀ ਦੇ ਰਹਿਣ ਵਾਲੇ ਨੌਜਵਾਨ ਧਰਮਿੰਦਰ ਸਿੰਘ ਰਿੰਪਲ ਦੀ ਅਚਾਨਕ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਜਿੱਥੇ ਕੈਨੇਡਾ ਵਿੱਚ ਰਹਿੰਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪਿੰਡ ਨਡਾਲੀ ਵਿੱਚ ਪੂਰੀ ਤਰ੍ਹਾਂ ਸੋਗ ਦੀ ਲਹਿਰ ਫੈਲ ਗਈ ਹੈ।

ਕੰਮ ਤੋਂ ਮੁੜਨ ਤੋਂ ਬਾਅਦ ਆਇਆ ਹਾਰਟ ਅਟੈਕ

ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਧਰਮਿੰਦਰ ਸਿੰਘ ਰਿੰਪਲ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਰੀਬ ਤਿੰਨ ਸਾਲ ਪਹਿਲਾਂ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਕੈਨੇਡਾ ਗਿਆ ਸੀ। ਬੀਤੇ ਦਿਨੀਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਵਾਪਸ ਪਰਤ ਕੇ ਘਰ ਆਇਆ ਅਤੇ ਸੌਂ ਗਿਆ, ਪਰ ਰਾਤ ਨੂੰ ਉਸ ਨੂੰ ਅਚਾਨਕ ਹਾਰਟ ਅਟੈਕ ਆ ਗਿਆ। ਸਵੇਰੇ ਜਦੋਂ ਇਸ ਭਾਣੇ ਦਾ ਪਤਾ ਲੱਗਿਆ ਤਾਂ ਸਭ ਦੇ ਹੋਸ਼ ਉੱਡ ਗਏ। ਜ਼ਿਕਰਯੋਗ ਹੈ ਕਿ ਧਰਮਿੰਦਰ ਦੀ ਪਤਨੀ ਵੀ ਅਜੇ ਅੱਠ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਪਹੁੰਚੀ ਸੀ, ਜਿਨ੍ਹਾਂ ਨੇ ਅਜੇ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਹੀ ਕੀਤੀ ਸੀ।

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਧਰਮਿੰਦਰ

ਧਰਮਿੰਦਰ ਸਿੰਘ ਰਿੰਪਲ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸੁਭਾਅ ਦਾ ਬਹੁਤ ਨੇਕ ਅਤੇ ਖੇਡਾਂ ਵਿੱਚ ਕਾਫ਼ੀ ਦਿਲਚਸਪੀ ਰੱਖਦਾ ਸੀ। ਉਸ ਦੇ ਦੋ ਛੋਟੇ-ਛੋਟੇ ਬੱਚੇ (ਇੱਕ 7 ਸਾਲ ਦਾ ਲੜਕਾ ਅਤੇ ਇੱਕ 6 ਸਾਲ ਦੀ ਲੜਕੀ) ਇਸ ਵੇਲੇ ਪੰਜਾਬ ਵਿੱਚ ਰਹਿ ਰਹੇ ਹਨ। ਦੋਵਾਂ ਮਾਸੂਮ ਬੱਚਿਆਂ ਦੇ ਸਿਰੋਂ ਪਿਤਾ ਦਾ ਸਾਇਆ ਹਮੇਸ਼ਾ ਲਈ ਉੱਠ ਗਿਆ ਹੈ, ਜਿਸ ਨੇ ਪੂਰੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।

ਪਿੰਡ ਵਾਸੀਆਂ ਨੇ ਜਤਾਇਆ ਦੁੱਖ

ਇਸ ਦੁੱਖ ਦੀ ਘੜੀ ਵਿੱਚ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਅਫ਼ਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਢਾਰਸ ਬੱਝਾਈ। ਪਿੰਡ ਵਾਸੀਆਂ ਅਤੇ ਪਰਿਵਾਰ ਨੇ ਕੈਨੇਡਾ ਪ੍ਰਸ਼ਾਸਨ ਅਤੇ ਭਾਰਤ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਪੰਜਾਬ ਵਿੱਚ ਰਹਿ ਰਹੇ ਦੋਵਾਂ ਛੋਟੇ ਬੱਚਿਆਂ ਨੂੰ ਤੁਰੰਤ ਕੈਨੇਡਾ ਜਾਣ ਦਾ ਵੀਜ਼ਾ ਦਿੱਤਾ ਜਾਵੇ, ਤਾਂ ਜੋ ਉਹ ਉੱਥੇ ਜਾ ਕੇ ਆਪਣੇ ਮ੍ਰਿਤਕ ਪਿਤਾ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਕਰ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

Terrible road accident on Sirhind Highway: ਟਰਾਲੇ ਨਾਲ ਟਕਰਾਈ ਦਿੱਲੀ-ਕਟੜਾ ਬੱਸ, ਫ਼ਿਰੋਜ਼ਪੁਰ ਦੇ ਡਰਾਈਵਰ ਦੀ ਮੌਤ, 15 ਸ਼ਰਧਾਲੂ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *