Weather Update: 29 ਮਈ ਪੰਜਾਬ ‘ਚ ਮੀਂਹ ਤੇ ਹਨੇਰੀ ਦੇਵੇਗੀ ਦਸਤਕ, ਮੌਸਮ ਵਿਭਾਗ ਵੱਲੋਂ ‘ਰੈੱਡ ਅਲਰਟ’ ਜਾਰੀ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੱਡ-ਭੰਨਵੀਂ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਸੁਖਦ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ…

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੱਡ-ਭੰਨਵੀਂ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਸੁਖਦ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ 29 ਮਈ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੱਡ-ਭੰਨਵੀਂ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਸੁਖਦ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਸੂਬੇ ਵਿੱਚ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਝੁਲਸਾਉਣ ਵਾਲੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਪ੍ਰੀ-ਮਾਨਸੂਨ ਦੀ ਹਲਕੀ ਹਲਚਲ ਸ਼ੁਰੂ

ਸੂਬੇ ਵਿੱਚ ਪ੍ਰੀ-ਮਾਨਸੂਨ ਦੀ ਆਮਦ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ। ਸਵੇਰ ਦੇ ਸਮੇਂ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਅਤੇ ਕੁਝ ਜ਼ਿਲ੍ਹਿਆਂ ਵਿੱਚ ਮਾਮੂਲੀ ਬੂੰਦਾ-ਬਾਂਦੀ ਵੀ ਦੇਖਣ ਨੂੰ ਮਿਲੀ। ਹਾਲਾਂਕਿ ਬੱਦਲ ਬਿਨਾਂ ਜ਼ਿਆਦਾ ਵਰ੍ਹੇ ਲੰਘ ਗਏ, ਪਰ ਇਸ ਹਲਚਲ ਸਦਕਾ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਫਰੀਦਕੋਟ 45.4 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਬਠਿੰਡਾ ਵਿੱਚ 42.5 ਡਿਗਰੀ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ 41.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਅਗਲੇ ਦੋ ਦਿਨਾਂ ਲਈ ਚੇਤਾਵਨੀ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਅਗਾਊਂ ਅਨੁਮਾਨ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਵੱਲੋਂ 29 ਮਈ (ਸ਼ੁੱਕਰਵਾਰ) ਲਈ ਸੂਬੇ ਵਿੱਚ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸੇ ਤਰ੍ਹਾਂ 30 ਮਈ (ਸ਼ਨੀਵਾਰ) ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ‘ਓਰੇਂਜ ਅਲਰਟ’ ਰਹੇਗਾ।

ਹਰਿਆਣਾ ਵਿੱਚ ਤੂਫ਼ਾਨੀ ਮੀਂਹ ਨੇ ਵਧਾਈਆਂ ਮੁਸ਼ਕਿਲਾਂ

ਦੂਜੇ ਪਾਸੇ, ਗੁਆਂਢੀ ਰਾਜ ਹਰਿਆਣਾ ਵਿੱਚ ਦੁਪਹਿਰ ਵੇਲੇ ਆਏ ਮੌਸਮ ਦੇ ਬਦਲਾਅ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ, ਉੱਥੇ ਹੀ ਭਾਰੀ ਤਬਾਹੀ ਵੀ ਮਚਾਈ। ਹਰਿਆਣਾ ਦੇ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਦੇ ਨਾਲ ਜ਼ਬਰਦਸਤ ਗੜੇਮਾਰੀ ਹੋਈ। ਤੂਫ਼ਾਨ ਐਨਾ ਭਿਆਨਕ ਸੀ ਕਿ ਕਈ ਥਾਵਾਂ ‘ਤੇ ਵੱਡੇ-ਵੱਡੇ ਦਰੱਖਤ, ਮੋਬਾਈਲ ਟਾਵਰ ਅਤੇ ਬਿਜਲੀ ਦੇ ਹਾਈਟੈਂਸ਼ਨ ਖੰਭੇ ਜੜ੍ਹੋਂ ਉੱਖੜ ਗਏ। ਕਈ ਘਰਾਂ ਦੀਆਂ ਛੱਤਾਂ ਉੱਡਣ ਅਤੇ ਸੋਲਰ ਪੈਨਲਾਂ ਦੇ ਸ਼ੀਸ਼ੇ ਟੁੱਟਣ ਦੀਆਂ ਖ਼ਬਰਾਂ ਹਨ। ਤਾਰਾਂ ਟੁੱਟਣ ਕਾਰਨ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ। ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਸ਼ੁੱਕਰਵਾਰ ਨੂੰ ਤੇਜ਼ ਹਨੇਰੀ, ਮੀਂਹ ਅਤੇ ਗੜੇਮਾਰੀ ਦਾ ‘ਰੈੱਡ ਅਲਰਟ’ ਬਰਕਰਾਰ ਰੱਖਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Punjab Municipal Corporation Election Results: 8 ਨਗਰ ਨਿਗਮਾਂ ਸਮੇਤ 104 ਨਿਕਾਇਆਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *