ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ…

ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।

Leave a Reply

Your email address will not be published. Required fields are marked *