ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਸੂਬਿਆਂ ਦੇ 11 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਹਨ। ਉਡੀਸ਼ਾ ਵਿੱਚ 3, ਪੰਜਾਬ ਵਿੱਚ 6 ਅਤੇ ਪੱਛਮੀ ਬੰਗਾਲ ਵਿੱਚ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
BJP ਨੇ ਪੰਜਾਬ ਵਿਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਉਮੀਦਵਾਰ ਹੋਣਗੇ , ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਟਿਕਟ ਦਿੱਤੀ ਗਈ ਹੈ। ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਗਈ ਹੈ , ਪਟਿਆਲਾ ਤੋਂ ਪਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਟਿਕਟ ਦਿੱਤੀ ਗਈ ਹੈ। ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਬੀਜੇਪੀ ਦੇ ਉਮੀਦਵਾਰ ਹੋਣਗੇ।
ਭਾਜਪਾ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਸੀਟ ਤੋਂ ਦਿਨੇਸ਼ ਸਿੰਘ ਉਰਫ਼ ਬੱਬੂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ‘ਆਪ’ ਦੇ ਸਾਬਕਾ ਸੰਸਦ ਮੈਂਬਰ ਰਿੰਕੂ, ਜੋ ਬੀਤੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ, ਨੂੰ ਜਲੰਧਰ ਤੋਂ ਟਿਕਟ ਮਿਲੀ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉਤੇ ਇਕੱਲੀ ਚੋਣ ਲੜ ਰਹੀ ਹੈ।
ਬੀਜੇਪੀ ਵੱਲੋਂ ਜ਼ਿਆਦਾਤਰ ‘ਦਲ ਬਦਲੂਆਂ’ ਉਤੇ ਦਾਅ ਖੇਡਿਆ ਗਿਆ ਹੈ। ਜਲੰਧਰ, ਪਟਿਆਲਾ ਤੇ ਲੁਧਿਆਣਾ ਲੋਕ ਸਭਾ ਸੀਟਾਂ ਉਤੇ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿਚ ਸ਼ਾਮਲ ਹੋਏ ਨੇਤਾਵਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਤਾਂ ਚੋਣਾਂ ਤੋਂ ਬਾਅਦ ਹੀ ਪਤਾ ਚਲੇਗਾ ਕਿ ਜਨਤਾ ਨੂੰ ਇਹ ਪ੍ਰਵਾਨ ਚੜ੍ਹੇ ਜਾ ਨਹੀਂ।
‘ਦਲ ਬਦਲੂਆਂ’ ਉਤੇ ਖੇਡਿਆ ਦਾਅ ! BJP ਨੇ ਪੰਜਾਬ ਦੀਆਂ ਛੇ ਲੋਕ ਸਭਾ ਦੀਆਂ ਸੀਟਾਂ ਉਤੇ ਐਲਾਨੇ ਉਮੀਦਵਾਰ
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਸੂਬਿਆਂ ਦੇ 11…
