ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ I.N.D.I.A ਸੰਗਠਨ ਵੱਲੋਂ ਦਿੱਲੀ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਲਹਿਜੇ ਵਿੱਚ ਲੋਕਤੰਤਰ ਨੂੰ ਬਚਾਉਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਨੇ ਇਸ ਰੈਲੀ ਨੂੰ ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ ਕਰਾਰ ਦਿੰਦਿਆਂ ਕਿਹਾ ਹੈ ਕਿ ਦਿੱਲੀ ਦੇ ਰਾਮਲੀਲ੍ਹਾ ਮੈਦਾਨ ‘ਚ ਹੋ ਰਹੀ ਮਹਾ ਰੈਲੀ ‘ਚ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, ‘ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ…ਦੇਸ਼ ਦੀ ਤਾਨਾਸ਼ਾਹ ਸਰਕਾਰ ਖ਼ਿਲਾਫ਼ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲ੍ਹਾ ਮੈਦਾਨ ‘ਚ ਇਕੱਠੀਆਂ ਹੋ ਰਹੀਆਂ ਨੇ…ਆਓ ਇਸ ਮਹਾ ਰੈਲੀ ‘ਚ ਵੱਡੀ ਗਿਣਤੀ ‘ਚ ਸ਼ਾਮਲ ਹੋਈਏ ਤੇ ਲੋਕਤੰਤਰ ਨੂੰ ਬਚਾਈਏ…।’
ਦੇਸ਼ ਦੀ ਤਾਨਾਸ਼ਾਹ ਸਰਕਾਰ ਖ਼ਿਲਾਫ਼ ਅਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇਕੱਠੀਆਂ ਹੋ ਰਹੀਆਂ ਨੇ… ਆਓ ਇਸ ਮਹਾ ਰੈਲੀ ‘ਚ ਵੱਡੀ ਗਿਣਤੀ ‘ਚ ਸ਼ਾਮਿਲ ਹੋਈਏ ਤੇ ਲੋਕਤੰਤਰ ਨੂੰ… pic.twitter.com/U7D4C6x4Rx
— Bhagwant Mann (@BhagwantMann) March 31, 2024
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ I.N.D.I.A ਸੰਗਠਨ ਵੱਲੋਂ ਅੱਜ ਦਿੱਲੀ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਦੇ ਹਰ ਹਲਕੇ ਤੋਂ ‘ਆਪ’ ਆਗੂ ਤੇ ਸਮਰਥਕ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ, ਜਦਕਿ ਕੁਝ ਪਹਿਲਾਂ ਹੀ ਉੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਉਹ ਸਟੇਜ ਤੋਂ ਲੈ ਕੇ ਰੈਲੀ ਗਰਾਊਂਡ ਤੱਕ ਹੋਰ ਸਾਰੀਆਂ ਜ਼ਿੰਮੇਵਾਰੀਆਂ ਸੰਭਾਲ ਰਹੇ ਹਨ।



