ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਪਹਿਲੀ ਅਪ੍ਰੈਲ ਤੋਂ ਇੰਨੇ ਵਜੇ ਖੁੱਲ੍ਹਣਗੇ ਸਕੂਲ

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ : ਪੰਜਾਬ ਦੇ ਸਕੂਲਾਂ ‘ਚ ਭਲਕੇ ਇਕ ਅਪ੍ਰੈਲ ਤੋਂ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ…

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ : ਪੰਜਾਬ ਦੇ ਸਕੂਲਾਂ ‘ਚ ਭਲਕੇ ਇਕ ਅਪ੍ਰੈਲ ਤੋਂ ਨਵਾਂ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਇਕ ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਭਲਕੇ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤਕ ਹੁੰਦਾ ਸੀ।

Leave a Reply

Your email address will not be published. Required fields are marked *