I.N.D.I.A.ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧੀ ਵਿਚ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਉੱਤੇ ਸ਼ਾਇਰਾਨਾ ਅੰਦਾਜ਼ ਵਿਚ ਜਮ ਕੇ ਸ਼ਬਦੀ ਨਿਸ਼ਾਨਾ ਸਾਧੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ, ਇਨ੍ਹਾਂ ਨੂੰ ਲਗਦਾ ਹੈ ਕਿ ਇਹ ਦੇਸ਼ ਡੰਡੇ ਨਾਲ ਚਲਾ ਲੈਣਗੇ ਪਰ ਇਹ ਦੇਸ਼ ਕਿਸੇ ਦੇ ਪਿਓ ਦੀ ਜਾਗੀਰ ਨਹੀਂ ਹੈ। ਇਹ 140 ਕਰੋੜ ਲੋਕਾਂ ਦਾ ਦੇਸ਼ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲੈਣਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫ਼ਤਾਰ ਕਰਨਗੇ। ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਕਹਿ ਦਿਓ ਕਿ ਜਿੰਨਾ ਮਰਜ਼ੀ ਪੈਸਾ ਇਕੱਠਾ ਕਰ ਲਓ ਪਰ ਯਾਦ ਰੱਖਿਓ ਕਿ ਕਫ਼ਨ ਦੇ ਜੇਬ ਨਹੀਂ ਹੁੰਦੀ। ਕੀ ਸਮਝਦੇ ਨੇ ਇਹ, ਕਿਸੇ ਨੂੰ ਵੀ ਅੰਦਰ ਕਰ ਦਿੰਦੇ ਨੇ, ਪਾਰਟੀਆਂ ਦੇ ਖਾਤੇ ਫਰੀਜ਼ ਕਰ ਦਿੰਦੇ ਹਨ। ਮਾਨ ਨੇ ਸ਼ਾਇਰਾਨਾਂ ਵਿੱਚ ਅੰਦਾਜ਼ ਵਿੱਚ ਕਿਹਾ ਕਿ ਅਸੀਂ ਉਹ ਪੱਤੇ ਨਹੀਂ ਹਾਂ ਜੋ ਸਾਖ ਤੋਂ ਡਿੱਗ ਕੇ ਟੁੱਟ ਜਾਵਾਂਗੇ, ਹਨ੍ਹੇਰੀਆਂ ਨੂੰ ਕਹਿ ਦਿਓ ਆਪਣੀ ਔਕਾਤ ਵਿੱਚ ਰਹੋ।
ਇਸ ਰੈਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ, ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ, ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਨੇ ਸ਼ਿਰਕਤ ਤੇ ਸੰਬੋਧਨ ਕੀਤਾ।
I.N.D.I.A. Rally : ਦਿੱਲੀ ‘ਚ ਗੱਜੇ ਸੀਐਮ ਮਾਨ, ਸ਼ਾਇਰਾਨਾ ਅੰਦਾਜ਼ ‘ਚ ਭਾਜਪਾ ਨੂੰ ਲਾਏ ਰਗੜੇ
I.N.D.I.A.ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧੀ ਵਿਚ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਰੈਲੀ…
