ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਜਸਬੀਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਅੰਜਾਮ ਮੋਟਰਸਾਈਕਲ ਉਤੇ ਆਏ ਅਣਪਛਾਤਿਆਂ ਵੱਲੋਂ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਜਸਬੀਰ ਪਰਿਵਾਰ ਸਮੇਤ ਟਰੈਕਟਰ ਟਰਾਲੀ ਉਤੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ। ਇਸ ਦੌਰਾਨ ਤਰਨਤਾਰਨ ਨੇੜੇ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਾਰਾਂ ਨੇ ਨੌਜਵਾਨ ਉਤੇ ਤਿੰਨ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ।
ਹਸਪਤਾਲ ਵਿੱਚ ਡਾਕਟਰਾਂ ਨੇ ਜਸਬੀਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਪਰਿਵਾਰ ਨਾਲ ਸ੍ਰੀ ਅਨੰਦਪੁਰ ਸਾਹਿਬ ਜਾਂਦੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, ਬਾਈਕ ਉਤੇ ਆਏ ਮੁਲਜ਼ਮ ਉਤਾਰ ਗਏ ਮੌਤ ਦੇ ਘਾਟ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।…
