Patiala : ਕਾਂਗਰਸ ਦੇ ਹੋਏ ਧਰਮਵੀਰ ਗਾਂਧੀ, ਲੱਭ ਲਿਆ BJP ਦਾ ਤੋੜ ?

Election Update: ‘ਨਵਾਂ ਪੰਜਾਬ’ ਪਾਰਟੀ ਨੇ ਕਾਂਗਰਸ ਪਾਰਟੀ ਵਿਚ ਰਲੇਵਾਂ ਕਰ ਲਿਆ ਹੈ।  ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ…

Election Update: ‘ਨਵਾਂ ਪੰਜਾਬ’ ਪਾਰਟੀ ਨੇ ਕਾਂਗਰਸ ਪਾਰਟੀ ਵਿਚ ਰਲੇਵਾਂ ਕਰ ਲਿਆ ਹੈ।  ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ, ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ  ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਦਿਲ ਦੇ ਮਾਹਿਰ ਧਰਮਵੀਰ ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਰਨੀਤ ਕੌਰ ਨੂੰ ਧਰਮਵੀਰ ਗਾਂਧੀ ਨੇ ਬੁਰੀ ਤਰ੍ਹਾਂ ਹਾਰ ਦਿੱਤੀ ਸੀ। ਧਰਮਵੀਰ ਗਾਂਧੀ ਨੂੰ 3,65,671 ਅਤੇ ਪ੍ਰਨੀਤ ਕੌਰ ਨੂੰ 3,44,729 ਵੋਟਾਂ ਮਿਲੀਆਂ। ਉਹ 20,942 ਵੋਟਾਂ ਨਾਲ ਜਿੱਤੇ ਸਨ। 2014 ‘ਚ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧਰਮਵੀਰ ਗਾਂਧੀ ਦਾ ‘ਆਪ’ ਪਾਰਟੀ ਤੋਂ ਮੋਹ ਭੰਗ ਹੋ ਗਿਆ ਅਤੇ ਪਾਰਟੀ ਤੋਂ ਦੂਰੀ ਬਣਾ ਲਈ। ਇਸ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਧਰਮਵੀਰ ਗਾਂਧੀ ਨੇ ਆਪਣੀ ਵੱਖਰੀ ਪਾਰਟੀ ਬਣਾਈ ਸੀ। 

ਕਾਂਗਰਸ ਨੇ ਪਟਿਆਲਾ ਤੋਂ ਲੱਭਿਆ ਭਾਜਪਾ ਦਾ ਤੋੜ ?
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਹ ਕਾਂਗਰਸ ਪਾਰਟੀ ਲਈ ਵੱਡਾ ਝਟਕਾ ਸੀ ਪਰ ਹੁਣ ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਜੇ ਕਾਂਗਰਸ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਟਿਕਟ ਦਿੰਦੀ ਹੈ ਤਾਂ ਇਹ ਭਾਜਪਾ ਲਈ ਵੱਡੀ ਚੁਣੌਤੀ ਹੋਵੇਗੀ, ਕਿਉਂਕਿ ਸਾਲ 2014 ਦੀਆਂ ਚੋਣਾਂ ਵਿਚ ਵੀ ਧਰਮਵੀਰ ਗਾਂਧੀ ਨੇ ਪਰਨੀਤ ਕੌਰ ਨੂੰ ਮਾਤ ਦਿੱਤੀ ਸੀ। ਧਰਮਵੀਰ ਗਾਂਧੀ ਪਟਿਆਲਾ ਦੇ ਵਸਨੀਕ ਹਨ ਅਤੇ ਇਸ ਇਲਾਕੇ ਵਿੱਚ ਉਸ ਦੀ ਚੰਗੀ ਪਕੜ ਹੈ।

 

Leave a Reply

Your email address will not be published. Required fields are marked *