ਅੱਜ ਇਕ ਅਪ੍ਰੈਲ ਨੂੰ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਜਨਮ ਦਿਨ ਹੈ। ਜਨਮ ਦਿਨ ਵਾਲੇ ਦਿਨ ਹੀ ਗਾਇਕ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਗਾਇਕ ਜੈਜ਼ੀ-ਬੀ ਆਪਣੇ ਨਵੇਂ ਗੀਤ ‘ਮੜਕ ਸ਼ੌਕੀਨਾਂ ਦੀ’ ਕਾਰਨ ਵਿਵਾਦਾਂ ‘ਚ ਘਿਰ ਗਏ ਹਨ। ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਈ-ਮੇਲ ਰਾਹੀਂ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟਿਸ ‘ਚ ਸਾਫ ਲਿਖਿਆ ਹੈ ਕਿ ‘ਮੜਕ ਸ਼ੌਕੀਨਾ ਦੀ’ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਂਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਗੀਤ ਖ਼ਿਲਾਫ਼ ਕਾਰਵਾਈ ਲਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਹੈ। ਜੈਜ਼ੀ-ਬੀ ਅਤੇ ਲੇਖਕ ਜੀ ਕੱਦੋਂਵਾਲ ਨੂੰ ਨੋਟਿਸ ਮਿਲਣ ਤੋਂ ਇੱਕ ਹਫ਼ਤੇ ਅੰਦਰ ਆਪਣਾ ਜਵਾਬ ਭੇਜਣਾ ਹੋਵੇਗਾ।
ਜਨਮ ਦਿਨ ਮੌਕੇ ਜੈਜ਼ੀ ਬੀ ਨੂੰ ਮਹਿਲਾ ਕਮਿਸ਼ਨ ਦਾ ‘ਤੋਹਫਾ’, ਵਿਵਾਦਿਤ ਗੀਤ ਲਈ ਭੇਜਿਆ ਨੋਟਿਸ
ਅੱਜ ਇਕ ਅਪ੍ਰੈਲ ਨੂੰ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਜਨਮ ਦਿਨ ਹੈ। ਜਨਮ ਦਿਨ ਵਾਲੇ ਦਿਨ ਹੀ ਗਾਇਕ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ…
