Lok Sabha Elections: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਹੀਂ ਲੜਨਗੇ ਲੋਕ ਸਭਾ ਚੋਣ

Sukhbir Badal Lok Sabha Elections: ਲੋਕ ਸਭਾ ਚੋਣਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀ ਜ਼ੋਰਾਂ ਸ਼ੋਰਾਂ ਨਾਲ ਆਰੰਭੀ ਹੋਈ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ…

Sukhbir Badal Lok Sabha Elections: ਲੋਕ ਸਭਾ ਚੋਣਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀ ਜ਼ੋਰਾਂ ਸ਼ੋਰਾਂ ਨਾਲ ਆਰੰਭੀ ਹੋਈ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ  ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਵਿਚ ਖੁਦ ਉਮੀਦਵਾਰ ਵਜੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਆਗੂਆਂ, ਜ਼ਿਲ੍ਹਾ ਪਾਰਟੀ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰਾਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਮਗਰੋਂ  ਐਲਾਨ ਕੀਤਾ। ਇਹ ਖੁਲਾਸਾ ਪੱਤਰਕਾਰਾਂ ਵੱਲੋਂ ਪੱਛੇ ਗਏ ਸਵਾਲ ਦੇ ਜਵਾਬ ‘ਚ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਉਧਰ, ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਨੇ ਕਿਸੇ ਵੀ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ। ਇਸ ਨੂੰ ਲੈ ਕੇ ਬਾਦਲ ਨੇ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ।  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।
ਜ਼ਿਕਰਯੋਗ  ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।

Leave a Reply

Your email address will not be published. Required fields are marked *