Chief Minister’s Pilgrimage Scheme: ਨਵਾਂਸ਼ਹਿਰ ਦੇ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ; ਸਤਨਾਮ ਜਲਵਾਹਾ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ…

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ

ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਮੱਲਪੁਰ ਅੜਕਾ ਅਤੇ ਪਿੰਡ ਨੀਲੋਵਾਲ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਨਗਰ ਸੁਧਾਰ ਟ੍ਰਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਵਿੱਚ ਭਾਰੀ ਉਤਸਾਹ ਸੀ ਅਤੇ ਯਾਤਰਾ ‘ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਫੁੱਲਾਂ ਦੇ ਹਾਰ ਪਹਿਨਾ ਕੇ ਵਿਦਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ 3 ਦਿਨਾਂ ਲਈ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਜਾ ਰਹੀ ਹੈ।

ਖਾਣ-ਪੀਣ, ਰਹਿਣ ਤੇ ਮੈਡੀਕਲ ਸਹੂਲਤਾਂ ਦਾ ਸਾਰਾ ਖ਼ਰਚਾ ਚੁੱਕੇਗੀ ਸਰਕਾਰ: ਚੇਅਰਮੈਨ ਜਲਵਾਹਾ

ਬੱਸਾਂ ਨੂੰ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਟ੍ਰਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਇਸ ਉਪਰਾਲੇ ਨੂੰ ਸੀਨੀਅਰ ਸਿਟੀਜ਼ਨਜ਼ ਲਈ ਇੱਕ ਬੇਹੱਦ ਨੇਕ ਕਦਮ ਦੱਸਿਆ। ਜਲਵਾਹਾ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਖਾਣ-ਪੀਣ, ਰਹਿਣ, ਮੈਡੀਕਲ ਸਹੂਲਤਾਂ ਅਤੇ ਟ੍ਰਾਂਸਪੋਰਟੇਸ਼ਨ ਦੇ ਸਾਰੇ ਇੰਤਜ਼ਾਮ ਬਿਲਕੁਲ ਮੁਫ਼ਤ ਕੀਤੇ ਗਏ ਹਨ, ਤਾਂ ਜੋ ਬਜ਼ੁਰਗਾਂ ਨੂੰ ਸਫ਼ਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

3 ਦਿਨਾਂ ਦੀ ਯਾਤਰਾ ਦੌਰਾਨ ਇਨ੍ਹਾਂ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਹੋਣਗੇ ਦਰਸ਼ਨ

ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਇਸ 3 ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਣਗੇ। ਭਗਵਾਨ ਵਾਲਮੀਕਿ ਤੀਰਥ ਸਥਾਨ (ਰਾਮ ਤੀਰਥ ਮੰਦਰ) ਦੇ ਦਰਸ਼ਨ ਕਰਨਗੇ। ਇਤਿਹਾਸਕ *ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦਾ ਦੌਰਾ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਸ਼ਰਧਾਲੂਆਂ ਦੇ ਰਾਤ ਦੇ ਠਹਿਰਨ ਅਤੇ ਖਾਣੇ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਇਸ ਸਕੀਮ ਤਹਿਤ ਹਰ ਤੀਜੇ ਦਿਨ ਵਿਧਾਨ ਸਭਾ ਹਲਕੇ ਵਿੱਚੋਂ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਹੋਇਆ ਕਰਨਗੀਆਂ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Barnala Police goes high-tech: 400 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ‘ਤੀਜੀ ਅੱਖ’ ਨਾਲ ਰੱਖੀ ਜਾ ਰਹੀ ਹੈ ਪਲ-ਪਲ ਦੀ ਨਜ਼ਰ; SSP ਮੁਹੰਮਦ ਸਰਫਰਾਜ ਆਲਮ ਦਾ ਵੱਡਾ ਖੁਲਾਸਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *