Arvind Kejriwal news : ਤੇਹਾੜ ਵਿਚ ਬੰਦ ਅਰਵਿੰਦ ਕੇਜਰੀਵਾਲ ਦਾ ਘਟਿਆ 4.5 ਕਿਲੋ ਭਾਰ !

ਤਿਹਾੜ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਜੇਲ੍ਹ ਵਿਚ ਸਿਹਤ ਠੀਕ ਨਹੀਂ ਹੈ, 21 ਮਾਰਚ…

ਤਿਹਾੜ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਜੇਲ੍ਹ ਵਿਚ ਸਿਹਤ ਠੀਕ ਨਹੀਂ ਹੈ, 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਭਾਰ ਕਾਫੀ ਘੱਟ ਗਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦਿੱਤੀ ਹੈ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ 4.5 ਕਿਲੋ ਘਟ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਡਾਕਟਰਾਂ ਨੇ ਅਰਵਿੰਦ ਕੇਜਰੀਵਾਲ ਦੇ ਘਟ ਰਹੇ ਵਜ਼ਨ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਦਿੱਲੀ ਦੇ ਮੰਤਰੀ ਆਤਿਸ਼ੀ ਮਾਰਲੇਨਾ ਨੇ ਟਵੀਟ ਕਰਦਿਆਂ ਲਿਖਿਆ, “ਅਰਵਿੰਦ ਕੇਜਰੀਵਾਲ ਸ਼ੂਗਰ ਦੇ ਗੰਭੀਰ ਰੋਗੀ ਹਨ। ਸਿਹਤ ਸਮੱਸਿਆਵਾਂ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿਚ ਲੱਗੇ ਰਹੇ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਭਾਰ 4.5 ਕਿਲੋ ਘਟ ਗਿਆ, ਇਹ ਬਹੁਤ ਚਿੰਤਾਜਨਕ ਹੈ। ਭਾਜਪਾ ਉਨ੍ਹਾਂ ਦੀ ਸਿਹਤ ਨੂੰ ਖਤਰੇ ਵਿਚ ਪਾ ਰਹੀ ਹੈ। ਜੇ ਅਰਵਿੰਦ ਕੇਜਰੀਵਾਲ ਨੂੰ ਕੁੱਝ ਹੋਇਆ ਤਾਂ ਦੇਸ਼ ਕੀ, ਰੱਬ ਵੀ ਮੁਆਫ਼ ਨਹੀਂ ਕਰੇਗਾ…”।
ਹਾਲਾਂਕਿ ਜੇਲ੍ਹ ਦੇ ਡਾਕਟਰਾਂ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ਨੰਬਰ 2 ਵਿਚ 14X8 ਫੁੱਟ ਦੀ ਸੈੱਲ ਵਿਚ ਰਖਿਆ ਗਿਆ ਹੈ।

Leave a Reply

Your email address will not be published. Required fields are marked *