ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 11 ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਚੰਡੀਗੜ੍ਹ ਦੇ ਸੈਕਟਰ 11 ਵਿੱਚ ਇੱਕ ਮੈਡੀਕਲ ਸਟੋਰ ‘ਤੇ ਗੋਲੀਆ ਚਲਾਈਆ ਗਈਆ ਹਨ। ਗੋਲੀਬਾਰੀ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਹਨ। ਗੋਲੀਬਾਰੀ ਸ਼੍ਰੀ ਕੁਮਾਰ ਮੈਡੀਕਲ ਸਟੋਰ ‘ਤੇ ਹੋਈ ਜਿਸ ਵਿੱਚ ਜਾਨਕੀ ਨਾਮ ਦੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਉਹ ਮੈਡੀਕਲ ਸਟੋਰ ‘ਤੇ ਕੈਸ਼ੀਅਰ ਵਜੋਂ ਕੰਮ ਕਰਦਾ ਸੀ।
ਹਿਮਾਚਲ ਪ੍ਰਦੇਸ਼ ਦੇ ਰੋਹੜੂ ਦੀ ਰਹਿਣ ਵਾਲੀ ਜਾਨਕੀ ਦਾਸ ਦੀ ਚੰਡੀਗੜ੍ਹ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜ਼ਖਮੀ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਇਹ ਹਮਲਾ ਦੁਪਹਿਰ 2:30 ਵਜੇ ਦੇ ਕਰੀਬ ਹੋਇਆ, ਜਦੋਂ ਇੱਕ ਵਿਅਕਤੀ ਮੋਟਰਸਾਈਕਲ ‘ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ ਦੋ ਨਕਾਬਪੋਸ਼ ਹਮਲਾਵਰ ਦੁਕਾਨ ਵਿੱਚ ਦਾਖਲ ਹੋਏ ਤੇ ਕੈਸ਼ੀਅਰ ‘ਤੇ ਤੇਜ਼ ਗੋਲੀਆਂ ਚਲਾ ਦਿੱਤੀਆਂ। ਆਟੋਮੈਟਿਕ ਹਥਿਆਰ ਦੀ ਵਰਤੋਂ ਕਰਕੇ ਅੰਦਰ ਕੁੱਲ 13 ਰਾਉਂਡ ਫਾਇਰ ਕੀਤੇ ਗਏ। ਦੁਕਾਨ ਮਾਲਕ ਨੂੰ ਪਹਿਲਾਂ ਕੋਈ ਧਮਕੀ ਨਹੀਂ ਮਿਲੀ ਸੀ। ਹਮਲਾ ਕਰਨ ਤੋਂ ਬਾਅਦ, ਹਮਲਾਵਰ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਭੱਜ ਗਏ ਜੋ ਬਾਹਰ ਉਡੀਕ ਕਰ ਰਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

