ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 13 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ,…

In a major breakthrough amidst the ongoing drive to make Punjab a safe and secure state as per directions

ਚੰਡੀਗੜ੍ਹ, 13 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ 32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ ‘ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ ‘ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ ‘ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *