Petrol rates today :ਪੰਜਾਬ ਵਿਚ ਘਟੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ।…

ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ।
ਨਵੇਂ ਰੇਟ ਮੁਤਾਬਕ ਪੰਜਾਬ ਵਿਚ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।
ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਕੁਝ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਜਦੋਂ ਕਿ ਕੁਝ ਸੂਬਿਆਂ ਵਿਚ ਇਸ ਦੇ ਰੇਟ ਵਿਚ ਮਾਮੂਲੀ ਵਾਧਾ ਵੀ ਹੋਇਆ ਹੈ, ਜਦੋਂ ਕਿ ਕਈ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਸਥਿਰ ਹਨ। 

Leave a Reply

Your email address will not be published. Required fields are marked *