Hans raj hans : ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਪੈ ਗਿਆ ਭੜਥੂ ! 

ਮੋਗਾ:  ਭਾਰਤੀ ਜਨਤਾ ਪਾਰਟੀ ਨੇ ਸੂਫੀ ਗਾਇਕ ਹੰਸਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ। ਚੋਣਾਂ ਲਈ ਉਨ੍ਹਾਂ ਨੇ ਕਮਰ ਕੱਸ ਲਈ…

ਮੋਗਾ:  ਭਾਰਤੀ ਜਨਤਾ ਪਾਰਟੀ ਨੇ ਸੂਫੀ ਗਾਇਕ ਹੰਸਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ। ਚੋਣਾਂ ਲਈ ਉਨ੍ਹਾਂ ਨੇ ਕਮਰ ਕੱਸ ਲਈ ਹੈ। ਇਸੇ ਤਹਿਤ ਮੋਗਾ ਵਿਖੇ ਅੱਜ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ ਪਰ ਇਸ ਰੋਡ ਸ਼ੋਅ ਦੌਰਾਨ ਵੱਡਾ ਹੰਗਾਮਾ ਹੋ ਗਿਆ। ਇਸ ਹੰਗਾਮੇ ਦਾ ਕਾਰਨ ਕੋਈ ਸਿਆਸੀ ਪਾਰਟੀ ਨਹੀਂ ਬਲਕਿ ਬੱਸ ਡਰਾਈਵਰ ਸਨ। ਜਾਣਕਾਰੀ ਅਨੁਸਾਰ ਮੋਗਾ ਵਿੱਚ ਹੰਸਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਅੰਮ੍ਰਿਤਸਰ ਰੋਡ ’ਤੇ ਇੱਕ ਭਾਜਪਾ ਵਰਕਰ ਦੀ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ, ਜਿਸ ਕਾਰਨ ਹੰਗਾਮਾ ਹੋ ਗਿਆ। ਰੋਡਵੇਜ਼ ਦੇ ਬੱਸ ਚਾਲਕ ਨੇ ਹੋਰ ਬੱਸ ਡਰਾਈਵਰਾਂ ਨੂੰ ਮੌਕੇ ’ਤੇ ਬੁਲਾ ਲਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਪਹੁੰਚੀ ਪੁਲਸ ਪ੍ਰਸ਼ਾਸਨ ਦੋਵਾਂ ਧਿਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਟਿਕਟ ਮਿਲਣ ਤੋਂ ਬਾਅਦ ਹੰਸਰਾਜ ਕੱਲ੍ਹ ਪਹਿਲੀ ਵਾਰ ਫਰੀਦਕੋਟ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਦੇ ਅਸਥਾਨ ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।

Leave a Reply

Your email address will not be published. Required fields are marked *