ਖਰੜ ਨੇੜੇ ਸਨੀ ਇਨਕਲੇਵ ‘ਚ ਵੱਡੀ ਵਾਰ.ਦਾਤ, ਘਰ ‘ਚ ਦਾਖਲ ਹੋ ਕੇ ਕੁੜੀ ਦਾ ਕ.ਤ.ਲ

ਬਲਜਿੰਦਰ ਸਿੰਘ ਮਹੰਤ, ਖਰੜ  : ਖਰੜ ਦੇ ਸੰਨੀ ਐਨਕਲੇਵ ’ਚ ਕੁੜੀ ਦਾ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ…

ਬਲਜਿੰਦਰ ਸਿੰਘ ਮਹੰਤ, ਖਰੜ  : ਖਰੜ ਦੇ ਸੰਨੀ ਐਨਕਲੇਵ ’ਚ ਕੁੜੀ ਦਾ ਬੇਰਹਿਮੀ ਨਾਲ ਕ.ਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਕਾਰ ਵੀ ਚੋਰੀ ਕਰ ਕੇ ਫਰਾਰ ਹੋ ਗਏ। ਮ੍ਰਿਤਕਾ ਕੁੜੀ ਦਾ ਨਾਂ ਏਕਤਾ ਦੱਸਿਆ ਜਾ ਰਿਹਾ ਹੈ। ਉਹ ਮਲਟੀਨੈਸ਼ਨਲ ਕੰਪਨੀ ਵਿਚ ਮੈਨੇਜਰ ਸੀ। ਫਾਰੈਂਸਿਕ ਟੀਮ ਮ੍ਰਿਤਕ ਲੜਕੀ ਦੇ ਘਰ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਪਰਿਵਾਰ 5 ਮਹੀਨੇ ਪਹਿਲਾਂ ਹੀ ਇੱਥੇ ਸ਼ਿਫਟ ਹੋਈਆ ਸੀ। ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
ਦੂਜੇ ਪਾਸੇ ਮਾਮਲੇ ਸਬੰਧੀ ਮ੍ਰਿਤਕ ਕੁੜੀ ਦੇ ਭਰਾ ਦਾ ਦਾਅਵਾ ਹੈ ਕਿ ਉਸ ਨੂੰ ਫੋਨ ਆਇਆ ਸੀ ਕਿ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਫੋਨ ਉਸ ਨੂੰ ਸ਼ਾਹਬਾਦ ਤੋਂ ਆਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਰੈਂਸਿਕ ਟੀਮ ਵੀ ਮੌਕੇ ਉਤੇ ਪਹੁੰਚੀ।  ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਕਰਨ ਤੋਂ ਬਾਅਦ ਹੀ ਕ.ਤ.ਲ ਦੇ ਇਰਾਦੇ ਦਾ ਪਤਾ ਲਗ ਸਕੇਗਾ। ਪੁਲਿਸ ਵੱਲੋਂ ਨੇੜੇ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਤੇ ਪਰਿਵਾਰ ਇਸ ਮਾਮਲੇ ’ਚ ਬਾਰੇ ਜ਼ਿਆਦਾ ਕੁਝ ਨਹੀਂ ਦੱਸ ਰਹੇ ਹਨ।

Leave a Reply

Your email address will not be published. Required fields are marked *