ਨਿਹੰਗ ਸਿੰਘਾਂ ਦੇ ਬਾਣੇ ਵਿਚ ਆਏ ਮੁਲਜ਼ਮ, ਪਿਸ.ਤੌਲ ਤੇ ਤੇਜ਼.ਧਾਰ ਹਥਿ.ਆਰ ਵਿਖਾ ਕਰ ਗਏ ਵਾਰ.ਦਾਤ

ਬਟਾਲਾ ਦੇ ਮਾਨ ਨਗਰ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਵਾਪਰੀ ਹੈ। ਲੁਟੇਰਿਆਂ ਨੇ ਗੰਨ ਪੁਆਇੰਟ ਉਤੇ ਬੱਬਰ ਜਿਊਲਰ ਨੂੰ ਆਪਣਾ ਨਿਸ਼ਾਨਾ ਬਣਾਇਆ। ਨਿਹੰਗ ਸਿੰਘ…

ਬਟਾਲਾ ਦੇ ਮਾਨ ਨਗਰ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਵਾਪਰੀ ਹੈ। ਲੁਟੇਰਿਆਂ ਨੇ ਗੰਨ ਪੁਆਇੰਟ ਉਤੇ ਬੱਬਰ ਜਿਊਲਰ ਨੂੰ ਆਪਣਾ ਨਿਸ਼ਾਨਾ ਬਣਾਇਆ। ਨਿਹੰਗ ਸਿੰਘ ਦੇ ਬਾਣੇ ਵਿਚ ਆਏ ਮੁਲਜ਼ਮਾਂ ਨੇ 13 ਤੋਲੇ ਸੋਨੇ ਸਮੇਤ 5 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਇਤਲਾਹ ਮਿਲਦਿਆਂ ਹੀ ਮੌਕੇ ਉਤੇ ਡੀਐਸਪੀ ਦੀ ਅਗਵਾਈ ’ਚ ਪਹੁੰਚੀ ਪੁਲਿਸ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸਦੇ ਚੱਲਦਿਆਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਬੱਬਰ ਜਿਊਲਰ ਦੇ ਮਾਲਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਤਿੰਨ ਲੋਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਦੁਕਾਨ ਉਤੇ ਆਏ। ਇਸ ਦੌਰਾਨ ਇੱਕ ਨੇ ਪਿਸਤੌਲ ਅਤੇ ਦੂਜੇ ਨੇ ਤੇਜ਼ਧਾਰ ਦਾਤਰ ਕੱਢਦਿਆਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਫਰਾਰ ਹੋ ਗਏ, ਪੀੜਤ ਸੁਨਿਆਰੇ ਨੇ ਪ੍ਰਸ਼ਾਸਨ ਅੱਗੇ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਤੱਥ ਖੰਗਾਲੇ ਜਾ ਰਹੇ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *