ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਯਾਨੀ ਕਿ 25 ਜੂਨ ਨੂੰ ਧੂਰੀ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਭਗਵੰਤ ਮਾਨ ਦੁਪਹਿਰ ਦੇ 1 ਵਜੇ ਪਿੰਡ ਕਹੇਰੂ – ਜਹਾਂਗੀਰ ਪਹੁੰਚਣਗੇ। ਇਸ ਦੌਰਾਨ ਉਹ ਪਿੰਡ ਦੇ ਬਣਨ ਵਾਲੇ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਸਟੇਡੀਅਮ ਦੇ ਨਾਲ ਇਲਾਕੇ ਦੇ ਨੌਜਵਾਨਾ ਨੂੰ ਵੱਖ ਵੱਖ ਖੇਲ ਸੁਵਿਧਾਵਾਂ ਉਪਲੱਬਧ ਹੋਣਗੀਆ। ਇਹ ਪ੍ਰੋਜੈਕਟ ਖੇਡ ਪ੍ਰਤਿਭਾ ਨੂੰ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰੇਗਾ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰੇਗਾ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਸੰਬੋਧਨ ਵੀ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



