ਮੁਹਾਲੀ ਵਿਚ ਸਨਰਾਈਜ਼ਰਜ਼ ਹੈਦਰਾਬਾਦ ਨਾਲ ਭਿੜੇਗੀ ਪੰਜਾਬ, ਟਿਕਟਾਂ ਦੀ ਵਿਕਰੀ ਜ਼ੋਰਾਂ ਉਤੇ

Chandigarh News, SRH vs PBKS IPL 2024: ਕ੍ਰਿਕਟ ਪ੍ਰੇਮੀਆਂ ਵਿੱਚ ਇਨ੍ਹੀਂ ਦਿਨੀਂ ਆਈਪੀਐੱਲ ਦਾ ਖੁਮਾਰ ਚੜ੍ਹਿਆ ਹੋਇਆ ਹੈ। ਜਿਵੇਂ ਜਿਵੇਂ ਮੈਚ ਹੋ ਰਹੇ ਹਨ ਰੋਮਾਂਚ…

Chandigarh News, SRH vs PBKS IPL 2024: ਕ੍ਰਿਕਟ ਪ੍ਰੇਮੀਆਂ ਵਿੱਚ ਇਨ੍ਹੀਂ ਦਿਨੀਂ ਆਈਪੀਐੱਲ ਦਾ ਖੁਮਾਰ ਚੜ੍ਹਿਆ ਹੋਇਆ ਹੈ। ਜਿਵੇਂ ਜਿਵੇਂ ਮੈਚ ਹੋ ਰਹੇ ਹਨ ਰੋਮਾਂਚ ਹੋਰ ਵੱਧ ਰਿਹਾ ਹੈ। ਪ੍ਰਸ਼ੰਸਕ ਸਿਰਫ ਘਰ ਬੈਠੇ ਹੀ ਨਹੀਂ, ਬਲਕਿ ਕ੍ਰਿਕਟ ਸਟੇਡੀਅਮ ਵਿਚ ਪਹੁੰਚ ਕੇ ਇਸ ਦਾ ਆਨੰਦ ਲੈ ਰਹੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਿਊ ਚੰਡੀਗੜ੍ਹ ਸਥਿਤ ਸਟੇਡੀਅਮ ਵਿੱਚ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਜਾਣਾ ਹੈ। ਇਸ ਮੈਚ ਉਤੇ ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਇਸ ਮੈਚ ਦੀਆਂ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। 
ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਟੀਮਾਂ ਮੈਦਾਨ ‘ਤੇ ਪਹੁੰਚ ਕੇ ਅਭਿਆਸ ਕਰਨਗੀਆਂ। ਇਸ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਸਟੇਡੀਅਮ ‘ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।ਗੁਜਰਾਤ ਤੋਂ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਆਪਣੇ ਹੀ ਮੈਦਾਨ ‘ਤੇ ਇਹ ਦੂਜਾ ਮੈਚ ਖੇਡਣ ਜਾ ਰਹੀ ਹੈ।

 

Leave a Reply

Your email address will not be published. Required fields are marked *