ਦਿੱਲੀ ਹਵਾਈ ਅੱਡੇ ਨੂੰ ਬੰ.ਬ ਨਾਲ ਉਡਾ.ਉਣ ਦੀ ਧਮਕੀ, ਦਿੱਲੀ ਪੁਲਿਸ ਵਿਚ ਮਚੀ ਹਫੜਾ ਦਫੜੀ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਇਹ ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਦੱਸਿਆ…

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਇਹ ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ਉਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਕਿਓਰਿਟੀ ਸਟਾਫ਼ ਨੂੰ ਏਅਰਪੋਰਟ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਦਿੱਤੀ। ਇਸ ਤੋਂ ਬਾਅਦ ਹਵਾਈ ਅੱਡੇ ਉਤੇ ਹੜਕੰਪ ਮਚ ਗਿਆ। ਪੁਲਿਸ ਨੇ ਦੱਸਿਆ ਕਿ ਏਅਰਪੋਰਟ ਨੂੰ ਉਡਾਉਣ ਦੀ ਧ.ਮਕੀ ਦੇਣ ਦੇ ਇਲਜ਼ਾਮਾਂ ਵਿੱਚ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਹੋ ਗਈ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਅਜਿਹੀਆਂ ਧ.ਮਕੀਆਂ ਪਹਿਲਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਤਾਜ਼ਾ ਮਾਮਲਾ ਫਰਵਰੀ ਦਾ ਹੈ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਹੋਣ ਦੀ ਸੂਚਨਾ ਮਿਲੀ ਸੀ। 

Leave a Reply

Your email address will not be published. Required fields are marked *