ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ। ਉਸ ਦੀ ਪਹਿਲੀ ਝਲਕ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ਼ ਉਤੇ ਸਾਂਝੀ ਕੀਤੀ ਹੈ। ਦਰਅਸਲ ਸੰਨੀ ਨੇ ਲਿਖਿਆ ਸੀ ਕਿ ਜੇਕਰ ਉਨ੍ਹਾਂ ਦੀ ਪੋਸਟ ਨੂੰ 1 ਲੱਖ ਕੁਮੈਂਟਸ ਮਿਲੇ ਤਾਂ ਉਹ ਗੀਤ ਦਾ ਪੋਸਟਰ ਰਿਲੀਜ਼ ਕਰ ਦੇਣਗੇ। ਹੁਣ ਗੀਤ ਦਾ ਪੋਸਟਰ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ਼ ਉਤੇ ਸ਼ੇਅਰ ਕੀਤਾ ਗਿਆ ਹੈ, ਜਿਸ ‘ਚ ਸਿੱਧੂ ਅਤੇ ਸੰਨੀ ਦੋਵੇਂ ਨਜ਼ਰ ਆ ਰਹੇ ਹਨ। ਗੀਤ ਦਾ ਨਾਂ ‘410’ ਹੈ, ਜੋ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਇੱਥੇ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਕਈ ਗੀਤਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ‘ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ।
View this post on Instagram
