ਪੁੱਤ AAP ਦਾ ਵਿਧਾਇਕ, ਪਿਤਾ ਨੂੰ ਬਸਪਾ ਨੇ ਐਲਾਨ ਦਿੱਤਾ ਉਮੀਦਵਾਰ, ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ

ਬਹੁਜਨ ਸਮਾਜ ਪਾਰਟੀ ਪੰਜਾਬ (ਬਸਪਾ) ਨੇ ਸੁਰਿੰਦਰ ਕੰਬੋਜ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸੁਰਿੰਦਰ ਕੰਬੋਜ ਜਲਾਲਾਬਾਦ…

ਬਹੁਜਨ ਸਮਾਜ ਪਾਰਟੀ ਪੰਜਾਬ (ਬਸਪਾ) ਨੇ ਸੁਰਿੰਦਰ ਕੰਬੋਜ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸੁਰਿੰਦਰ ਕੰਬੋਜ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਹਨ। ਉਨ੍ਹਾਂ ਨੂੰ ਉਮੀਦਵਾਰ ਐਲਾਨ ਕਰਦਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਭੈਣ ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ।
ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਿਆਸੀ ਪਿੱਠਭੂਮੀ ਤੋਂ ਆਉਣ ਵਾਲੇ ਸੁਰਿੰਦਰ ਕੰਬੋਜ ਖੁਦ ਸਮਾਜਿਕ ਤੇ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦੇ ਪੁੱਤਰ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਨ। ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਸਪੱਸ਼ਟ ਹੋ ਜਾਵੇਗਾ।

Leave a Reply

Your email address will not be published. Required fields are marked *