Sukhbir Badal News : ਪਿਛਲੇ ਕਈ ਦਿਨਾਂ ਤੋਂ ”ਪੰਜਾਬ ਬਚਾਓ ਯਾਤਰਾ” ਵਿਚ ਰੁੱਝੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਗਰਮੀ ਕਾਰਨ ਉਨ੍ਹਾਂ ਦੀ ਸਿਹਤ ਨਾਸਾਜ਼ ਹੋ ਗਈ ਹੈ।ਅੱਜ ਸਵੇਰੇ ਸੁਖਬੀਰ ਸਿੰਘ ਬਾਦਲ ਨੂੰ ਡਾਇਰੀਆ ਦੀ ਸ਼ਿਕਾਇਤ ਹੋਣ ਦੇ ਕਾਰਨ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਉਨ੍ਹਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ।
ਇਸ ਦੇ ਬਾਵਜੂਦ ਪੰਜਾਬ ਬਚਾਓ ਯਾਤਰਾ ਜਾਰੀ ਰਹੇਗੀ ਤੇ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਕਮਾਨ ਸੰਭਾਲਣਗੇ।
ਜਾਣਕਾਰੀ ਅਨੁਸਾਰ ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਸੁਖਬੀਰ ਬਾਦਲ ਨਹੀਂ ਪੁੱਜੇ। ਹੁਣ ਇਸ ਯਾਤਰਾ ਦੀ ਅਗਵਾਈ ਬਿਕਰਮ ਮਜੀਠੀਆ ਕਰਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਗਰਮੀ ਕਾਰਨ ਸੁਖਬੀਰ ਬਾਦਲ ਦੀ ਹਾਲਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਲਈ ਯਾਤਰਾ ‘ਚ ਹਿੱਸਾ ਲੈਣਾ ਮੁਸ਼ਕਲ ਹੋ ਗਿਆ।
