Canada ‘ਚ ਵੱਡੀ ਵਾਰ.ਦਾਤ, ਗੁਰਦੁਆਰਾ ਸਿੱਖ ਟੈਂਪਲ ਦੇ ਮੁਖੀ ਦੀ ਗੋ.ਲ਼ੀ ਮਾਰ ਕੇ ਹੱਤਿ.ਆ, ਹਮਲਾਵਰ ਨੇ ਵੀ ਮੌਕੇ ਉਤੇ ਕਰ ਲਈ ਖ਼ੁ,ਦਕੁ,ਸ਼ੀ

ਕੈਨੇਡਾ ਤੋਂ ਇਕ ਹੋਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਡਮਿੰਟਨ ਦੇ ਇੱਕ ਨਾਮੀ ਬਿਲਡਰ ਅਤੇ ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦਾ…

ਕੈਨੇਡਾ ਤੋਂ ਇਕ ਹੋਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਡਮਿੰਟਨ ਦੇ ਇੱਕ ਨਾਮੀ ਬਿਲਡਰ ਅਤੇ ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦਾ ਦਿਨ-ਦਿਹਾੜੇ ਗੋ.ਲੀ ਮਾਰ ਕੇ ਕ.ਤ.ਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮ੍ਰਿਤਕ ਬੂਟਾ ਸਿੰਘ ਗਿੱਲ, ਜਿਸ ਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ‘ਤੇ ਵਾਪਰੀ ਦੱਸੀ ਜਾ ਰਹੀ ਹੈ, ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਖ਼ਬਰਾਂ ਅਨੁਸਾਰ ਹਮਲਾਵਰ ਨਿੱਕ ਧਾਲੀਵਾਲ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ ‘ਰੂਫਰ’ ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜੀਨੀਅਰ ਹੈ ਜੋ ਗੰਭੀਰ ਜ਼ਖ਼ਮੀ ਹਾਲਤ ਵਿਚ ਜ਼ਿੰਦਗੀ ਅਤੇ ਮੌ.ਤ ਵਿਚਾਲੇ ਲੜਾਈ ਲੜ ਰਿਹਾ ਹੈ।
ਸੂਤਰਾਂ ਮੁਤਾਬਕ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ‘ਤੇ ਮੌਜੂਦ ਸਨ, ਜਦੋਂ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਹ ਤਕਰਾਰ ਇੰਨੀ ਵੱਧ ਗਈ ਕਿ ਧਾਲੀਵਾਲ ਨੇ ਆਪਣੀ ਪਿਸ.ਤੌਲ ਕੱਢੀ ਅਤੇ ਗੋ.ਲੀਆਂ ਚਲਾ ਦਿੱਤੀਆਂ, ਜਿਸ ਨਾਲ ਬੂਟਾ ਗਿੱਲ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ ਅਤੇ ਇੰਜੀਨੀਅਰ ਸਰਬਜੀਤ ਸਿੰਘ ਜ਼ਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋ.ਲੀ ਮਾਰ ਲਈ ਅਤੇ ਮੌਕੇ ‘ਤੇ ਹੀ ਮਾਰਿਆ ਗਿਆ।
ਭਾਵੇਂ ਫਿਲਹਾਲ ਝਗੜੇ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਪਰ ਚਰਚਾਵਾਂ ਦਾ ਦੌਰ ਜਾਰੀ ਹੈ। ਸੂਤਰ ਇਹ ਵੀ ਦੱਸਦੇ ਹਨ ਕਿ ਮਰਹੂਮ ਗਿੱਲ ਨੇ ਇਸ ਤੋਂ ਪਹਿਲਾਂ 2-3 ਵਾਰ ਫਿਰੌਤੀਆਂ ਮੰਗੇ ਜਾਣ ਬਾਰੇ ਪੁਲਿਸ ਰਿਪੋਰਟ ਵੀ ਕੀਤੀ ਸੀ। ਪੁਲਸ ਨੇ ਮਾਮਲਾ ਆਪਣੇ ਹੱਥਾਂ ਵਿੱਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। 

Leave a Reply

Your email address will not be published. Required fields are marked *