ਪੰਜਾਬ ਪੁੱਜੇ ਸੰਜੇ ਸਿੰਘ, ਸੀਐਮ ਮਾਨ ਨੂੰ ਪਾਈ ‘ਜਾਦੂ ਦੀ ਜੱਫੀ’, ਕਲਾਵੇ ਵਿਚ ਲੈ ਚੁੱਕਿਆ, ਦੇਖੋ ਖੂਬਸੂਰਤ ਵੀਡੀਓ

ਚੰਡੀਗੜ੍ਹ : ਕੁੱਝ ਦਿਨ ਪਹਿਲਾਂ ਹੀ ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਪੁੱਜ ਚੁੱਕੇ ਹਨ । ਸੰਜੇ…

ਚੰਡੀਗੜ੍ਹ : ਕੁੱਝ ਦਿਨ ਪਹਿਲਾਂ ਹੀ ਜੇਲ੍ਹ ‘ਚੋਂ ਰਿਹਾਅ ਹੋਣ ਮਗਰੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਪੰਜਾਬ ਪੁੱਜ ਚੁੱਕੇ ਹਨ । ਸੰਜੇ ਸਿੰਘ, ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵਿਖੇ ਪੁੱਜੇ। ਇਸ ਦੌਰਾਨ ਜਦੋਂ ਸੰਜੇ ਸਿੰਘ ਸੀਐਮ ਮਾਨ ਦੇ ਘਰ ਅੰਦਰ ਦਾਖਲ ਹੋਏ ਤਾਂ ਦੋਵੇਂ ਇਕ-ਦੂਜੇ ਨੂੰ ਘੁੱਟ ਕੇ ਜੱਫੀ ਪਾ ਕੇ ਮਿਲੇ। ਇਸ ਦੌਰਾਨ ਸੰਜੇ ਸਿੰਘ ਨੇ ਸੀਐੇਮ ਮਾਨ ਨੂੰ ਕਲਾਵੇ ਵਿਚ ਲੈ ਉਪਰ ਚੁੱਕ ਲਿਆ। ਦੋਵੇਂ ਨੇਤਾ ਖੁਸ਼ੀ ਵਿਚ ਖੀਵੇ ਨਜ਼ਰ ਆਏ। ਮੁੱਖ ਮੰਤਰੀ ਮਾਨ ਦੀ ਭੈਣ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਦੀ ਬੇਹੱਦ ਖ਼ੁਸ਼ੀ ਹੋਈ ਹੈ।
ਸੰਜੇ ਸਿੰਘ ਆਪਣੀ ਨਵਜੰਮੀ ਬੇਟੀ ਨਿਆਮਤ ਮਾਨ ਕੌਰ ਨੂੰ ਅਸ਼ੀਰਵਾਦ ਦੇਣ ਪਹੁੰਚੇ ਹਨ। ਇਸ ਤੋਂ ਬਾਅਦ ਉਹ ਪਾਰਟੀ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ.ਸੰਦੀਪ ਪਾਠਕ ਹਾਜ਼ਰ ਹੋਣਗੇ।

 

ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਸਬੰਧੀ ਮੁੱਖ ਮੰਤਰੀ ਮਾਨ ਅਤੇ ਸੰਜੇ ਸਿੰਘ ਪੰਜਾਬ ਦੇ ਹੋਰ ਆਗੂਆਂ ਨਾਲ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ 13 ਸੀਟਾਂ ਹਾਸਲ ਕਰਨ ਲਈ ਕਾਫੀ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਲਗਾਤਾਰ ਲੋਕ ਸਭਾ ਹਲਕਿਆਂ ‘ਚ ਮੀਟਿੰਗ ਕਰਕੇ ਉਮੀਦਵਾਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਫੀਡਬੈਕ ਲੈ ਰਹੇ ਹਨ। 

 

 

Leave a Reply

Your email address will not be published. Required fields are marked *