Major action by Nawanshahr police: ਗੈਂਗਸਟਰ ਦੇ 4 ਗੁਰਗੇ ਹਥਿਆਰਾਂ ਅਤੇ 2 ਕਿੱਲੋ ਤੋਂ ਵੱਧ ਹੈਰੋਇਨ ਸਣੇ ਗ੍ਰਿਫ਼ਤਾਰ

ਨਵਾਂਸ਼ਹਿਰ : ਨਵਾਂਸ਼ਹਿਰ ਦੀ ਸੀ.ਆਈ.ਏ. (CIA) ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਮੀ ਗੈਂਗਸਟਰ ਸੋਨੂ ਖੱਤਰੀ ਗੈਂਗ ਦੇ 4 ਸਰਗਰਮ ਗੁਰਗਿਆਂ…

ਨਵਾਂਸ਼ਹਿਰ ਦੀ ਸੀ.ਆਈ.ਏ. (CIA) ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਮੀ ਗੈਂਗਸਟਰ ਸੋਨੂ ਖੱਤਰੀ ਗੈਂਗ ਦੇ 4 ਸਰਗਰਮ

ਨਵਾਂਸ਼ਹਿਰ : ਨਵਾਂਸ਼ਹਿਰ ਦੀ ਸੀ.ਆਈ.ਏ. (CIA) ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਮੀ ਗੈਂਗਸਟਰ ਸੋਨੂ ਖੱਤਰੀ ਗੈਂਗ ਦੇ 4 ਸਰਗਰਮ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਜਿੱਥੇ ਇੱਕ ਪਾਸੇ ਇੱਕ ਵੱਡੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ, ਉੱਥੇ ਹੀ ਦੂਜੇ ਪਾਸੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਪਹਿਲਾ ਮਾਮਲਾ

ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਕਿਸੇ ਵਿਅਕਤੀ ਦਾ ਕਤਲ ਕਰਨ ਦੀ ਫ਼ਿਰਾਕ ਵਿੱਚ ਘੁੰਮ ਰਹੇ ਹਨ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਸਮਾਂ ਰਹਿੰਦੇ ਹੀ ਬਾਘੋਰਾ ਨਹਿਰ ਦੇ ਕੋਲੋਂ ਦੋਵਾਂ ਨੌਜਵਾਨਾਂ ਨੂੰ ਦਬੋਚ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਦੋਵੇਂ ਮੁਲਜ਼ਮ ਸੋਨੂ ਖੱਤਰੀ ਗੈਂਗ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਪ੍ਰਣਵ ਸਹਿਗਲ ਅਤੇ ਸਰਬਜੀਤ ਸਾਬੀ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਕਰਕੇ ਭੇਜਿਆ ਸੀ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਬੀ.ਐਨ.ਐਸ. (BNS) ਦੀਆਂ ਧਾਰਾਵਾਂ 109, 55, ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਹੈ।

ਦੂਜਾ ਮਾਮਲਾ

ਦੂਜੇ ਮਾਮਲੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਸਨਾਵਾ ਨਹਿਰ ਦੇ ਨੇੜੇ ਜਾਲ ਵਿਛਾਇਆ। ਪੁਲਿਸ ਨੇ ਉੱਥੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਹ ਦੋਵੇਂ ਨੌਜਵਾਨ ਵੀ ਗੈਂਗਸਟਰ ਸੋਨੂ ਖੱਤਰੀ ਦੇ ਗੈਂਗ ਨਾਲ ਜੁੜੇ ਹੋਏ ਹਨ ਅਤੇ ਇਲਾਕੇ ਵਿੱਚ ਨਸ਼ੇ ਦੀ ਵੱਡੀ ਖੇਪ ਸਪਲਾਈ ਕਰਨ ਦੀ ਫ਼ਿਰਾਕ ਵਿੱਚ ਸਨ।

ਕੁੱਲ 6 ਲੋਕ ਨਾਮਜ਼ਦ

ਪੁਲਿਸ ਮੁਤਾਬਕ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਹੁਣ ਤੱਕ ਕੁੱਲ 6 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ 2 ਨੌਜਵਾਨ ਫਿਲਹਾਲ ਵਿਦੇਸ਼ ਚਲੇ ਗਏ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪ੍ਰਣਵ ਸਹਿਗਲ ਅਤੇ ਸਰਬਜੀਤ ਸਾਬੀ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

2 ਦਿਨਾਂ ਰਿਮਾਂਡ ਦੌਰਾਨ ਹੋਣਗੇ ਵੱਡੇ ਖੁਲਾਸੇ

ਫ਼ੜੇ ਗਏ ਚਾਰੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਹਥਿਆਰ ਅਤੇ ਨਸ਼ੇ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Major incident in Bathinda: ਹੋਟਲ ਸਟੈਲਾ ਦੇ ਸਾਹਮਣੇ ਪਾਰਕ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਸਰੀਰ ‘ਚ ਲੱਗਿਆ ਮਿਲਿਆ ਇੰਜੈਕਸ਼ਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *