ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 2 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Punjab Power Minister Tarunpreet Singh Sondh, on Thursday, said that Chief Minister Bhagwant Singh Mann led Punjab Government

ਚੰਡੀਗੜ੍ਹ, 2 ਜੁਲਾਈ : ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ ‘ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8,000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ।

ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟਰੈਕ ਮੋਡ ਵਿੱਚ ਹੱਲ ਕਰਨ ਦੀ ਹਦਾਇਤ ਕੀਤੀ।

ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *