ਅੰਮ੍ਰਿਤਸਰ ’ਚ ਇਕ ਗ੍ਰੰਥੀ ਸਿੰਘ ਦੀ ਗੁਰੂ ਮਰਿਆਦਾ ਦੀ ਉਲੰਘਣਾ ਕਰਦੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿਚ ਬੈਠ ਨਸ਼ਾ ਕਰਦਾ ਵਿਖਾਈ ਦੇ ਰਿਹਾ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿਹੜੇ ਗੁਰਦੁਆਰਾ ਸਾਹਿਬ ਦੀ ਹੈ ਤੇ ਇਲਾਕਾ ਕਿਹੜਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਨਸ਼ੀਲਾ ਪਦਾਰਥ ਸੇਵਨ ਕਰਨ ਵਾਲੇ ਵਿਅਕਤੀ ਅਤੇ ਸਥਾਨ ਬਾਰੇ ਮੁੱਢਲੇ ਤੌਰ ’ਤੇ ਕੋਈ ਪਤਾ ਨਹੀਂ ਲੱਗ ਰਿਹਾ, ਜਦੋਂਕਿ ਇਸ ਵੀਡੀਓ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਹੋਇਆ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈੱਲਫੇਅਰ ਸੋਸਾਇਟੀਆਂ ਆਦਿ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਗ੍ਰੰਥੀ ਸਿੰਘ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ, ਜਥੇਦਾਰ ਸਾਹਿਬ ਨੇ ਲਿਆ ਸਖਤ ਨੋਟਿਸ, ਜਾਣੋ ਕੀ ਕਿਹਾ?
ਅੰਮ੍ਰਿਤਸਰ ’ਚ ਇਕ ਗ੍ਰੰਥੀ ਸਿੰਘ ਦੀ ਗੁਰੂ ਮਰਿਆਦਾ ਦੀ ਉਲੰਘਣਾ ਕਰਦੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ…
