Kapurthala : ਕਲਾਸ ਰੂਮ ਦਾ ਦਰਵਾਜਾ ਖੋਲ੍ਹਿਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ, ਪੱਖੇ ਨਾਲ ਝੂਲ.ਦੀ ਮਿਲੀ ਅਧਿਆਪਕਾ ਦੀ ਲਾ.ਸ਼

ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਇਕ ਸਕੂਲ ਵਿਚ ਘਟਨਾ ਵਾਪਰ ਗਈ। ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਅਧਿਆਪਕਾ ਦੀ…

ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਇਕ ਸਕੂਲ ਵਿਚ ਘਟਨਾ ਵਾਪਰ ਗਈ। ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਅਧਿਆਪਕਾ ਦੀ ਲਾ.ਸ਼ ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤ ਵਿਚ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 32 ਸਾਲਾ ਰਮਨਦੀਪ ਕੌਰ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ। ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। 
ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਉਸ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਧਾਰਾ 306 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਮਹਿਲਾ ਕੇਅਰਟੇਕਰ ਨੇ ਸੱਭ ਤੋਂ ਪਹਿਲਾਂ ਕਮਰੇ ਵਿਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਟਕਦੀ ਲਾ.ਸ਼ ਦੇਖੀ। ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ।
ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਅਨੁਸਾਰ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *