ਅੱਜ ਮੁੜ ਤੜਕੇ ਭਿਆਨਕ ਹਾਦਸਾ, ਦਰੱਖਤ ਵਿਚ ਜਾ ਵੱਜੀ ਬੇਕਾਬੂ ਹੋਈ ਕਾਰ, ਚਾਰ ਜਣਿਆਂ ਦੀ ਦਰਦਨਾਕ ਮੌ.ਤ

Sri muktsar sahib: ਸ਼ੁੱਕਰਵਾਰ ਤੜਕੇ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ। ਬੇਕਾਬੂ ਹੋਈ ਕਾਰ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਚਾਰ…

Sri muktsar sahib: ਸ਼ੁੱਕਰਵਾਰ ਤੜਕੇ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ। ਬੇਕਾਬੂ ਹੋਈ ਕਾਰ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਚਾਰ ਜਣਿਆਂ ਦੀ ਮੌ.ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ‘ਚੋਂ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਨਿੱਜੀ ਹਸਪਤਾਲ ਬਠਿੰਡਾ ਰੈਫਰ ਕੀਤਾ ਗਿਆ ਸੀ, ਉਸ ਦੀ ਵੀ ਮੌ.ਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਤੇ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਇਹ ਹਾਦਸਾ ਪਿੰਡ ਬੁੱਟਰ ਸ਼੍ਰੀ ਨੇੜੇ ਵਾਪਰਿਆ। ਦੱਸਿਆ ਜਾਂਦਾ ਹੈ ਕਿ ਕਾਰ ਬਠਿੰਡਾ ਤੋਂ ਮੁਕਤਸਰ ਵੱਲ ਨੂੰ ਆ ਰਹੀ ਸੀ ਤੇ ਸਾਰੇ ਕਾਰ ਸਵਾਰ ਮੁਕਤਸਰ ਦੇ ਰਹਿਣ ਵਾਲੇ ਹਨ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਅਗਲੇਰੀ ਕਾਰਵਾਈ ਆਰੰਭ ਕੀਤੀ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਗੋਪੀ ਵਜੋਂ ਹੋਈ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਵੀ ਤੜਕੇ ਹਰਿਆਣਾ ਵਿਖੇ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਸਕੂਲੀ ਬੱਸ ਪਲਟ ਗਈ ਸੀ ਤੇ ਵਿਚ ਸਵਾਰ 6 ਵਿਦਿਆਰਥੀਆਂ ਦੀ ਮੌ.ਤ ਹੋ ਗਈ ਸੀ।

Leave a Reply

Your email address will not be published. Required fields are marked *