Lok Sabha Elections : ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੱਤ ਉਮੀਦਵਾਰ ਐਲਾਨੇ

ਚੰਡੀਗੜ੍ਹ-ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਪੱਤੇ ਖੋਲ੍ਹ…

ਚੰਡੀਗੜ੍ਹ-ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਸੱਤ ਲੋਕ ਸਭਾ ਸੀਟਾਂ ਉਤੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।
ਸੂਚੀ ਮੁਤਾਬਕ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Leave a Reply

Your email address will not be published. Required fields are marked *