Rajasthan gangrape case: 13 ਸਾਲ ਦੀ ਬੱਚੀ ਨਾਲ ਹੈਵਾਨੀਅਤ ‘ਤੇ ਬਾਲੀਵੁੱਡ ਦਾ ਫੁੱਟਿਆ ਗੁੱਸਾ; ਹੁਣ ਤੱਕ 18 ਗ੍ਰਿਫ਼ਤਾਰ

ਸ਼੍ਰੀਗੰਗਾਨਗਰ: ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਇੱਕ 13 ਸਾਲ ਦੀ ਮਾਸੂਮ ਨਾਬਾਲਗ ਬੱਚੀ ਨਾਲ ਹੋਈ ਦਰਿੰਦਗੀ ਅਤੇ ਸਮੂਹਿਕ ਜਬਰ-ਜ਼ਨਾਹ ਦੀ ਖ਼ੌਫ਼ਨਾਕ ਘਟਨਾ ਨੇ ਪੂਰੇ ਦੇਸ਼ ਨੂੰ…

ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਇੱਕ 13 ਸਾਲ ਦੀ ਮਾਸੂਮ ਨਾਬਾਲਗ ਬੱਚੀ ਨਾਲ ਹੋਈ ਦਰਿੰਦਗੀ ਅਤੇ ਸਮੂਹਿਕ ਜਬਰ-ਜ਼ਨਾਹ ਦੀ ਖ਼ੌਫ਼ਨਾਕ ਘਟਨਾ

ਸ਼੍ਰੀਗੰਗਾਨਗਰ: ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਇੱਕ 13 ਸਾਲ ਦੀ ਮਾਸੂਮ ਨਾਬਾਲਗ ਬੱਚੀ ਨਾਲ ਹੋਈ ਦਰਿੰਦਗੀ ਅਤੇ ਸਮੂਹਿਕ ਜਬਰ-ਜ਼ਨਾਹ ਦੀ ਖ਼ੌਫ਼ਨਾਕ ਘਟਨਾ ਨੇ ਪੂਰੇ ਦੇਸ਼ ਨੂੰ ਝਕਝੋਰ ਕੇ ਰੱਖ ਦਿੱਤਾ ਹੈ। ਇੱਕ ਹੋਟਲ ਦੇ ਕਮਰੇ ਵਿੱਚ ਕਈ ਦਰਿੰਦਿਆਂ ਵੱਲੋਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਇਸ ਘਟਨਾ ਵਿਰੁੱਧ ਹੁਣ ਬਾਲੀਵੁੱਡ ਦੀਆਂ ਪ੍ਰਮੁੱਖ ਹਸਤੀਆਂ ਨੇ ਵੀ ਜ਼ੋਰਦਾਰ ਆਵਾਜ਼ ਉਠਾਈ ਹੈ। ਪ੍ਰਿਅੰਕਾ ਚੋਪੜਾ ਦੀ ਭੈਣ ਮੀਰਾ ਚੋਪੜਾ, ਅਦਾਕਾਰ ਸੋਨੂ ਸੂਦ ਅਤੇ ਫਿਲਮ ਨਿਰਮਾਤਾ ਸੰਜੇ ਗੁਪਤਾ ਵਰਗੇ ਸਿਤਾਰਿਆਂ ਨੇ ਇਸ ਘਟਨਾ ‘ਤੇ ਗਹਿਰੇ ਦੁੱਖ ਅਤੇ ਨਾਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਲਈ ਮੌਤ ਤੋਂ ਵੀ ਬਦਤਰ ਸਜ਼ਾ ਦੀ ਮੰਗ ਕੀਤੀ ਹੈ।

ਪ੍ਰਸ਼ਾਸਨ ਨੇ ਢਾਹੇ ਹੋਟਲ

ਪੁਲਿਸ ਜਾਂਚ ਦੌਰਾਨ ਇਸ ਘਿਨਾਉਣੇ ਅਪਰਾਧ ਦੇ ਪਿੱਛੇ ਇੱਕ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ ਹੈ। ਪਤਾ ਲੱਗਾ ਹੈ ਕਿ ਇੱਕ ਈ-ਰਿਕਸ਼ਾ ਚਾਲਕ ਨੇ ਮਾਸੂਮ ਬੱਚੀ ਨੂੰ ਬਹਿਲਾ-ਫੁਸਲਾ ਕੇ ਹੋਟਲ ਮਾਲਕਾਂ ਦੇ ਹਵਾਲੇ ਕਰ ਦਿੱਤਾ ਸੀ, ਜਿੱਥੇ ਕਈ ਦਰਿੰਦਿਆਂ ਨੇ ਉਸ ਨਾਲ ਬੇਰਹਿਮੀ ਨਾਲ ਜਬਰ-ਜ਼ਨਾਹ ਕੀਤਾ। ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ 18 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਹੋਟਲਾਂ ‘ਤੇ ਬੁਲਡੋਜ਼ਰ ਚਲਾ ਕੇ ਉਨ੍ਹਾਂ ਨੂੰ ਜ਼ਮੀਨਦੋਜ਼ ਕਰ ਦਿੱਤਾ ਹੈ, ਜਿਨ੍ਹਾਂ ਅੰਦਰ ਇਸ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ ਗਿਆ ਸੀ।

ਮੀਰਾ ਚੋਪੜਾ ਤੇ ਸੋਨੂ ਸੂਦ ਨੇ ਸਾਂਝੀ ਕੀਤੀ ਪੋਸਟ

ਅਦਾਕਾਰਾ ਮੀਰਾ ਚੋਪੜਾ ਨੇ ਸੋਸ਼ਲ ਮੀਡੀਆ ‘ਤੇ ਆਪਣਾ ਦਰਦ ਸਾਂਝਾ ਕਰਦਿਆਂ ਲਿਖਿਆ, “ਮੈਂ ਉਸ ਬੱਚੀ ਬਾਰੇ ਸੋਚਣ ਤੋਂ ਖੁਦ ਨੂੰ ਰੋਕ ਨਹੀਂ ਪਾ ਰਹੀ। 13 ਸਾਲ ਦੀ ਬੱਚੀ ‘ਤੇ 32 ਮਰਦਾਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਉਹ ਆਪਣੀ ਜਾਨ ਬਚਾਉਣ ਲਈ ਲੜਦੀ ਰਹੀ। ਇਨ੍ਹਾਂ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਤੋਂ ਘੱਟ ਕੁਝ ਨਹੀਂ ਮਿਲਣਾ ਚਾਹੀਦਾ। ਮੈਨੂੰ ਸ਼ਰਮ ਆਉਂਦੀ ਹੈ ਕਿ ਅਸੀਂ ਆਪਣੀਆਂ ਧੀਆਂ ਨੂੰ ਨਿਆਂ ਦਿਵਾਉਣ ਵਿੱਚ ਲਗਾਤਾਰ ਨਾਕਾਮ ਹੋ ਰਹੇ ਹਾਂ।”

ਉੱਥੇ ਹੀ ਅਦਾਕਾਰ ਸੋਨੂ ਸੂਦ ਨੇ ਕਿਹਾ, “ਸ਼੍ਰੀਗੰਗਾਨਗਰ ਦੀ ਇਸ ਭਿਆਨਕ ਘਟਨਾ ਨੇ ਮੇਰਾ ਖ਼ੂਨ ਖੌਲਾ ਦਿੱਤਾ ਹੈ। ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਅਸੀਂ ਕਦੋਂ ਤੱਕ ਪ੍ਰਸ਼ਾਸਨ ਨੂੰ ਕਹਾਂਗੇ ਕਿ ਬੱਸ ਹੁਣ ਬਹੁਤ ਹੋ ਗਿਆ? ਮੇਰਾ ਦਿਲ ਪੀੜਤ ਪਰਿਵਾਰ ਲਈ ਟੁੱਟ ਰਿਹਾ ਹੈ।” ਫਿਲਮਮੇਕਰ ਸੰਜੇ ਗੁਪਤਾ ਨੇ ਵੀ ਸਾਰੇ 32 ਗੁੰਡਿਆਂ ਨੂੰ ਸਰੇਆਮ ਫਾਂਸੀ ਦੇਣ ਦੀ ਵਕਾਲਤ ਕੀਤੀ ਹੈ।

15 ਦਿਨਾਂ ‘ਚ ਮੰਗੀ ਰਿਪੋਰਟ

ਇਸ ਦੌਰਾਨ ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਵੀ ਇਸ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਕਮਿਸ਼ਨ ਦੀ ਪ੍ਰਧਾਨ ਵਿਜਯਾ ਰਹਾਟਕਰ ਦੀ ਅਗਵਾਈ ਹੇਠ ਹੋਈ ਸੁਣਵਾਈ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਸੁਪਰਡੈਂਟ (SP) ਕੋਲੋਂ 15 ਦਿਨਾਂ ਦੇ ਅੰਦਰ-ਅੰਦਰ ਵਿਸਤ੍ਰਿਤ ਕਾਰਵਾਈ ਰਿਪੋਰਟ (Action Taken Report) ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਤੈਅ ਸਮੇਂ ਦੇ ਅੰਦਰ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਜਾਵੇ ਤਾਂ ਜੋ ਪੀੜਤਾ ਨੂੰ ਜਲਦ ਨਿਆਂ ਮਿਲ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Rajasthan gangrape case: 13 ਸਾਲ ਦੀ ਬੱਚੀ ਨਾਲ ਹੈਵਾਨੀਅਤ ‘ਤੇ ਬਾਲੀਵੁੱਡ ਦਾ ਫੁੱਟਿਆ ਗੁੱਸਾ; ਹੁਣ ਤੱਕ 18 ਗ੍ਰਿਫ਼ਤਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *