ਛੁੱਟੀ ਵਾਲੇ ਦਿਨ ਵੀ ਵੋਟਰਾਂ ਲਈ ਖੁੱਲ੍ਹੇ ਰਹੇ ਬੂਥ, SIR ਪ੍ਰਕਿਰਿਆ ਲਈ ਲਗਾਏ ਗਏ ਵਿਸ਼ੇਸ਼ ਕੈਂਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਬਠਿੰਡਾ: ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ (SIR) ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।…

ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ (SIR) ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਬਠਿੰਡਾ: ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ (SIR) ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਬਠਿੰਡਾ ਵਿੱਚ ਦੂਸਰੇ ਦਿਨ ਵੀ ਵਿਸ਼ੇਸ਼ ਐਸ.ਆਈ.ਆਰ. (Special Intensive Revision) ਕੈਂਪ ਲਗਾ ਕੇ ਲੋਕਾਂ ਦੇ ਵੋਟਾਂ ਸੰਬੰਧੀ ਕੰਮ ਕੀਤੇ ਗਏ। ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਵੱਲੋਂ ਹੁਣ ਇਹ ਕੈਂਪ ਸ਼ਨੀਵਾਰ ਅਤੇ ਐਤਵਾਰ ਨੂੰ ਲਗਵਾਏ ਜਾ ਰਹੇ ਹਨ, ਤਾਂ ਜੋ ਨੌਕਰੀਪੇਸ਼ਾ ਲੋਕ ਬਿਨਾਂ ਕਿਸੇ ਮੁਸ਼ਕਿਲ ਦੇ ਇਸ ਪ੍ਰਕਿਰਿਆ ਦਾ ਹਿੱਸਾ ਬਣ ਸਕਣ।

ਨਗਰ ਸੁਧਾਰ ਟਰੱਸਟ ਵਿਖੇ 5 ਬੀ.ਐਲ.ਓ. ਤੈਨਾਤ

ਬਠਿੰਡਾ ਦੇ ਨਗਰ ਸੁਧਾਰ ਟਰੱਸਟ (Improvement Trust) ਵਿਖੇ ਲਗਾਏ ਗਏ ਕੈਂਪ ਵਿੱਚ ਵੋਟਰਾਂ ਦੀ ਸਹਾਇਤਾ ਲਈ 5 ਬੂਥ ਲੈਵਲ ਅਫ਼ਸਰ (BLOs) ਤੈਨਾਤ ਕੀਤੇ ਗਏ ਹਨ। ‘ਲਿਵਿੰਗ ਇੰਡੀਆ ਨਿਊਜ਼’ ਚੈਨਲ ਦੀ ਟੀਮ ਨੇ ਇਸ ਕੈਂਪ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਅਤੇ ਉੱਥੇ ਮੌਜੂਦ ਸਟਾਫ਼ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਬੂਥ ਨੰਬਰ 121 ਦੇ ਬੀ.ਐਲ.ਓ. ਅਰਵਿੰਦ ਸਿੰਘ ਨੇ ਦੱਸਿਆ ਕਿ ਛੁੱਟੀ ਵਾਲੇ ਦਿਨ ਕੈਂਪ ਲੱਗਣ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਨੌਕਰੀਪੇਸ਼ਾ ਅਤੇ ਕੰਮਕਾਜੀ ਲੋਕਾਂ ਨੂੰ ਮਿਲੀ ਵੱਡੀ ਰਾਹਤ

ਕੈਂਪ ਦੌਰਾਨ ਮੌਜੂਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵੱਲੋਂ ਵੀ ਲੋਕਾਂ ਦੀ ਸੁਵਿਧਾ ਲਈ ਲਗਾਤਾਰ ਮਦਦ ਕੀਤੀ ਜਾ ਰਹੀ ਹੈ। ਇਹ ਕੈਂਪ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਜਿਹੜੇ ਸਰਕਾਰੀ ਜਾਂ ਪ੍ਰਾਈਵੇਟ ਦਫ਼ਤਰਾਂ ਵਿੱਚ ਨੌਕਰੀ ਕਰਦੇ ਹਨ ਜਾਂ ਕੰਮਕਾਰ ਦੇ ਸਿਲਸਿਲੇ ਵਿੱਚ ਅਕਸਰ ਸ਼ਹਿਰ ਤੋਂ ਬਾਹਰ ਰਹਿੰਦੇ ਹਨ। ਸ਼ਨੀਵਾਰ ਅਤੇ ਐਤਵਾਰ, ਦੋ ਦਿਨ ਲਗਾਤਾਰ ਕੈਂਪ ਲੱਗਣ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਵਧੀਆ ਢੰਗ ਨਾਲ ਨੇਪਰੇ ਚੜ੍ਹ ਰਹੀ ਹੈ।

ਸਰਕਾਰ ਦੇ ਫੈਸਲੇ ਤੋਂ ਖੁਸ਼ ਨਜ਼ਰ ਆਏ ਸ਼ਹਿਰ ਨਿਵਾਸੀ

ਕੈਂਪ ਵਿੱਚ ਆਪਣੀ ਵੋਟ ਦੀ ਸੁਧਾਈ ਅਤੇ ਐਸ.ਆਈ.ਆਰ. ਕਰਵਾਉਣ ਪਹੁੰਚੇ ਸ਼ਹਿਰ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਪਹਿਲਾਂ ਕੰਮਕਾਜ ਦੇ ਦਿਨਾਂ ਵਿੱਚ ਦਫ਼ਤਰਾਂ ਤੋਂ ਛੁੱਟੀ ਲੈ ਕੇ ਆਉਣਾ ਮੁਸ਼ਕਿਲ ਹੁੰਦਾ ਸੀ, ਪਰ ਹੁਣ ਹਫ਼ਤੇ ਦੇ ਅਖੀਰ (ਵੀਕੈਂਡ) ‘ਤੇ ਕੈਂਪ ਲੱਗਣ ਕਾਰਨ ਉਹ ਸਮਾਂ ਰਹਿੰਦਿਆਂ ਬਿਨਾਂ ਕਿਸੇ ਦਿੱਕਤ ਦੇ ਆਪਣਾ ਕੰਮ ਕਰਵਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Miss World and Miss Universe reunite at Wimbledon;ਦੋਵਾਂ ਅਭਿਨੇਤਰੀਆਂ ਨੂੰ ਦੇਖ ਫੈਨਜ਼ ਨੂੰ ਯਾਦ ਆਈ ਫ਼ਿਲਮ ‘ਅੰਦਾਜ਼’

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *