ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸ਼ੈਰੀ ਕਲਸੀ ਚੋਣ ਲੜਨਗੇ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ, ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ, ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਹੋਰ ਸੀਟਾਂ ਉਤੇ ਐਲਾਨੇ ਉਮੀਦਵਾਰ, ਜਲੰਧਰ, ਲੁਧਿਆਣਾ ਤੋਂ ਇਨ੍ਹਾਂ ਨੂੰ ਦਿੱਤੀ ਟਿਕਟ
ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਲੋਕ…

