Tarn Taran Encounter : ਪੁਲਿਸ ਅਤੇ ਫਿਰੌਤੀ ਮੰਗਣ ਵਾਲੇ ਬਦਮਾਸ਼ ਵਿਚਾਲੇ ਮੁਕਾਬਲਾ; ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖ਼ਮੀ

ਤਰਨ ਤਾਰਨ : ਤਰਨ ਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਇੱਕ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਅਤੇ ਇੱਕ ਸ਼ੱਕੀ ਅਪਰਾਧੀ ਵਿਚਾਲੇ ਹੋਏ ਸਿੱਧੇ ਮੁਕਾਬਲੇ…

ਤਰਨ ਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਇੱਕ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਅਤੇ ਇੱਕ ਸ਼ੱਕੀ ਅਪਰਾਧੀ ਵਿਚਾਲੇ ਹੋਏ ਸਿੱਧੇ ਮੁਕਾਬਲੇ ਤੋਂ ਬਾਅਦ ਮੁਲਜ਼ਮ

ਤਰਨ ਤਾਰਨ : ਤਰਨ ਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਇੱਕ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਅਤੇ ਇੱਕ ਸ਼ੱਕੀ ਅਪਰਾਧੀ ਵਿਚਾਲੇ ਹੋਏ ਸਿੱਧੇ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਦਬੋਚ ਲਿਆ ਗਿਆ। ਕੋਟ ਜਸਪਤ ਵੱਲ ਜਾਂਦੀ ਰੋਹੀ ‘ਤੇ ਵਾਪਰੀ ਇਸ ਘਟਨਾ ਦੌਰਾਨ ਮੁਲਜ਼ਮ ਨੇ ਪੁਲਿਸ ਟੀਮ ਨੂੰ ਦੇਖ ਕੇ ਫਾਇਰਿੰਗ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਵਿਛਾਇਆ ਸੀ ਜਾਲ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਕੋਟ ਜਸਪਤ ਇਲਾਕੇ ਵਿੱਚ ਇੱਕ ਲੋੜੀਂਦੇ ਅਪਰਾਧੀ ਦੀ ਮੌਜੂਦਗੀ ਬਾਰੇ ਪੁਖ਼ਤਾ ਗੁਪਤ ਸੂਚਨਾ ਮਿਲੀ ਸੀ। ਇਸੇ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰ ਸ਼ੱਕੀ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਸ ਨੇ ਖ਼ੁਦ ਨੂੰ ਘਿਰਿਆ ਦੇਖ ਕੇ ਪੁਲਿਸ ‘ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਸਵੈ-ਰੱਖਿਆ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਰਾਹੁਲ ਨਾਮਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ।

ਫਿਰੌਤੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ ਮੁਲਜ਼ਮ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਇਲਾਕੇ ਵਿੱਚ ਫਿਰੌਤੀ ਮੰਗਣ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਪੁਲਿਸ ਕਾਫੀ ਸਮੇਂ ਤੋਂ ਇਸ ਦੀ ਤਲਾਸ਼ ਕਰ ਰਹੀ ਸੀ। ਜਦੋਂ ਅੱਜ ਇਸ ਦਾ ਪਿੱਛਾ ਕੀਤਾ ਗਿਆ ਤਾਂ ਇਸ ਨੇ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਮਗਰੋਂ ਪੁਲਿਸ ਨੂੰ ਜਵਾਬੀ ਫਾਇਰਿੰਗ ਕਰਨੀ ਪਈ।

ਐੱਸ.ਐੱਸ.ਪੀ. ਸੁਰਿੰਦਰ ਲਾਂਬਾ: “ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਵੇਲੇ ਵਰਤਿਆ ਗੈਰ-ਕਾਨੂੰਨੀ ਪਿਸਤੌਲ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।”

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਫ਼ਿਰੋਜ਼ਪੁਰ ‘ਚ ਸਰਕਾਰ ਖ਼ਿਲਾਫ਼ ਭਖਿਆ ਰੋਸ: ਪੈਨਸ਼ਨਰਾਂ ਨੇ ਲਟਕਦੀਆਂ ਮੰਗਾਂ ਲਈ ਖੋਲ੍ਹਿਆ ਮੋਰਚਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *