Jandiala death news : ਨੌਜਵਾਨ ਦੀ ਲਾਸ਼ ਮਿਲੀ ਖੇਤਾਂ ‘ਚੋਂ, 3 ਧੀਆਂ ਦਾ ਸਿਰ ਤੋਂ ਉੱਠਿਆ ਸਾਇਆ

ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਜੀ.ਟੀ. ਰੋਡ ‘ਤੇ ਪੈਂਦੇ ਪਿੰਡ ਮੱਲੀਆਂ ਦੇ ‘ਦਾਣਾ ਪਾਣੀ ਢਾਬੇ’ ਦੇ ਨਜ਼ਦੀਕ ਖੇਤਾਂ ਵਿੱਚ ਬਣੀ ਇੱਕ ਮੋਟਰ ਦੇ ਕਮਰੇ…

ਜੰਡਿਆਲਾ ਗੁਰੂ ਦੇ ਜੀ.ਟੀ. ਰੋਡ 'ਤੇ ਪੈਂਦੇ ਪਿੰਡ ਮੱਲੀਆਂ ਦੇ 'ਦਾਣਾ ਪਾਣੀ ਢਾਬੇ' ਦੇ ਨਜ਼ਦੀਕ ਖੇਤਾਂ ਵਿੱਚ ਬਣੀ ਇੱਕ ਮੋਟਰ ਦੇ ਕਮਰੇ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼

ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਜੀ.ਟੀ. ਰੋਡ ‘ਤੇ ਪੈਂਦੇ ਪਿੰਡ ਮੱਲੀਆਂ ਦੇ ‘ਦਾਣਾ ਪਾਣੀ ਢਾਬੇ’ ਦੇ ਨਜ਼ਦੀਕ ਖੇਤਾਂ ਵਿੱਚ ਬਣੀ ਇੱਕ ਮੋਟਰ ਦੇ ਕਮਰੇ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪੇਂਟ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੋ ਦਿਨਾਂ ਤੋਂ ਲਾਪਤਾ ਸੀ ਨੌਜਵਾਨ

ਮ੍ਰਿਤਕ ਦੀ ਮਾਤਾ ਪੰਚਾਇਤ ਮੈਂਬਰ ਹੈ ਉਹਨਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਗੁਰਪ੍ਰੀਤ ਸਿੰਘ ਬੀਤੀ 13 ਜੁਲਾਈ ਦੀ ਸ਼ਾਮ ਨੂੰ ਆਪਣੇ ਮੋਟਰਸਾਈਕਲ ‘ਤੇ ਘਰੋਂ ਕੋਈ ਸਾਮਾਨ ਲੈਣ ਲਈ ਜੰਡਿਆਲਾ ਗੁਰੂ ਗਿਆ ਸੀ। ਜਦੋਂ ਉਹ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਪਰਿਵਾਰ ਨੇ ਦੋ ਦਿਨ ਉਸ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਅੱਜ ਸਵੇਰੇ ਉਸ ਦੀ ਲਾਸ਼ ਮੋਟਰ ਦੇ ਕਮਰੇ ਵਿੱਚੋਂ ਬਰਾਮਦ ਹੋਈ। ਗੁਰਪ੍ਰੀਤ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਿਆ ਹੈ। ਦੁਖਦਾਈ ਗੱਲ ਇਹ ਹੈ ਕਿ ਉਸ ਦੀ ਸਭ ਤੋਂ ਛੋਟੀ ਬੇਟੀ ਨੇ ਮਹਿਜ ਪੰਜ ਦਿਨ ਪਹਿਲਾਂ ਹੀ ਜਨਮ ਲਿਆ ਸੀ ਅਤੇ ਪਰਿਵਾਰ ਅਜੇ ਖ਼ੁਸ਼ੀਆਂ ਮਨਾ ਹੀ ਰਿਹਾ ਸੀ ਕਿ ਘਰ ਵਿੱਚ ਮਾਤਮ ਪਸਰ ਗਿਆ।

ਸਿਰ ‘ਤੇ ਸੱਟ ਦੇ ਨਿਸ਼ਾਨ

ਲਾਸ਼ ਮਿਲਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਚਰਚਾ ਹੈ ਕਿ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ, ਕਿਉਂਕਿ ਉਸ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਸਨ। ਦੂਜੇ ਪਾਸੇ, ਮ੍ਰਿਤਕ ਦੀ ਮਾਤਾ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਦਾ ਬੇਟਾ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ।

ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸੱਟ ਲੱਗਣ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ, ਜਿਸ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸੱਚਾਈ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Major terror plot foiled in Amritsar: ਪਾਕਿਸਤਾਨੀ ISI ਦਾ ਗੁਰਗਾ ਹੈਂਡ ਗ੍ਰਨੇਡ ਤੇ ਗਲੋਕ ਪਿਸਤੌਲ ਸਣੇ ਗ੍ਰਿਫ਼ਤਾਰ, ਪੁਲਿਸ ਠਿਕਾਣੇ ਸਨ ਨਿਸ਼ਾਨੇ ‘ਤੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *