ਮਾਮੂਲੀ ਝਗੜਾ ਹੋਣ ਉਤੇ ਪਤੀ ਨੇ ਆਪਣੀ ਪਤਨੀ ਨੂੰ ਇੰਨੀ ਭਿਆਨਕ ਸਜ਼ਾ ਦਿੱਤੀ ਕਿ ਜਾਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ। ਅੰਮ੍ਰਿਤਸਰ ਵਿਚ ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਜ਼ਿੰ.ਦਾ ਸਾ.ੜ ਦਿੱਤਾ। ਔਰਤ ਦੇ ਪੇਟ ਵਿੱਚ ਜੁੜਵਾਂ ਬੱਚੇ ਸਨ। ਮੁਲਜ਼ਮ ਪਤੀ ਨੇ ਆਪਣੀ ਪਤਨੀ ਨੂੰ ਸਾੜਨ ਤੋਂ ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ, ਤਾਂ ਜੋ ਉਹ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਮ੍ਰਿਤਕਾ ਦੀ ਪਛਾਣ ਪਿੰਕੀ (23) ਵਜੋਂ ਹੋਈ ਹੈ। ਜਦਕਿ ਪਤੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫ.ਤਾਰ ਕਰ ਲਿਆ ਹੈ। ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ਉਤੇ ਆਪਸ ‘ਚ ਲੜਦੇ ਰਹਿੰਦੇ ਸਨ। ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰ.ਦਾ ਸਾ.ੜ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਸੜੀ ਹੋਈ ਲਾ.ਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਾਮਾਨ ਵੀ ਸੜ ਗਿਆ।
ਮਾਮੂਲੀ ਝਗੜੇ ਦੀ ਭਿਆਨਕ ਸਜ਼ਾ! ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱ.ਗ ਲਾ ਜ਼ਿੰ.ਦਾ ਸਾੜ ਦਿੱਤੀ , ਜੁੜਵਾ ਬੱਚਿਆਂ ਦੀ ਬਣਨਾ ਸੀ ਮਾਂ
ਮਾਮੂਲੀ ਝਗੜਾ ਹੋਣ ਉਤੇ ਪਤੀ ਨੇ ਆਪਣੀ ਪਤਨੀ ਨੂੰ ਇੰਨੀ ਭਿਆਨਕ ਸਜ਼ਾ ਦਿੱਤੀ ਕਿ ਜਾਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ। ਅੰਮ੍ਰਿਤਸਰ ਵਿਚ ਪਤੀ…
