ਐੱਸ.ਏ.ਐੱਸ. ਨਗਰ (ਇੰਟ.)- ਕੱਚੇ ਅਧਿਆਪਕ ਯੂਨੀਅਨ (Non-permanent teachers) ਵਲੋਂ ਅੱਜ ਰੈਗੂਲਰ (Regular) ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ (Secretary of Education) ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ (Government of Punjab) ਤੇ ਸਕੱਤਰ ਸਕੂਲ ਸਿੱਖਿਆ (Secretary School Education) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ (Sloganeering) ਕੀਤੀ ਜਾ ਰਹੀ ਹੈ। ਕੱਚੇ ਅਧਿਆਪਕਾਂ ਵਲੋਂ ਵਿੱਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਣ ਛੁੱਟੀ ਹੋਣ ਦੇ ਬਾਵਜੂਦ ਸਾਰੇ ਅਫ਼ਸਰ ਅਤੇ ਮੁਲਾਜ਼ਮ ਅੰਦਰ ਹੀ ਫਸ ਗਏ ਹਨ। ਉਨ੍ਹਾਂ ਦੇ ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਰਹਿ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਗੇਟ ਨਹੀਂ ਖੋਲ੍ਹਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਸਰਕਾਰ ਖਿਲਾਫ ਹੱਲਾ ਬੋਲ : ਬਿਲਡਿੰਗ ‘ਤੇ ਚੜ੍ਹੇ ਅਧਿਆਪਕਾਂ ‘ਚੋਂ ਇਕ ਨੇ ਪੈਟਰੋਲ ਪਾ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਬਲਜੀਤ ਕੌਰ ਨੇ ਦੱਸਿਆ ਕਿ ਸਾਡੀ ਮੰਗ ਹੈ ਕਿ ਸਾਨੂੰ ਪੱਕਾ ਕੀਤਾ ਜਾਵੇ ਕਿਉਂਕ 5000 ਰੁਪਏ ਵਿਚ ਗੁਜ਼ਾਰਾ ਨਹੀਂ ਕੀਤਾ ਜਾ ਸਕਦਾ। ਅੱਜ ਅਸੀਂ ਇਥੋਂ ਖਾਲੀ ਹੱਥ ਨਹੀਂ ਮੁੜਨਾ। ਇਸ ਤੋਂ ਪਹਿਲਾਂ 5 ਸਾਥੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਕੱਤਰੇਤ ਦੀ ਉੱਪਰਲੀ ਮੰਜ਼ਿਲ ਉੱਪਰ ਚੜ ਗਏ ਹਨ। ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ ‘ਤੇ ਚੜੇ ਇਕ ਅਧਿਆਪਕ ਨੇ ਆਪਣੇ ‘ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਦੋਂ ਕਿ ਅਧਿਆਪਕਾ ਰਾਜਬੀਰ ਕੌਰ ਨੇ ਸਲਫਾਸ ਖਾ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਬਲ ਮੌਕੇ ’ਤੇ ਮੌਜੂਦ
ਆਗੂਆਂ ਨੇ ਕਿਹਾ ਕਿ ਬਾਅਦ ਦੁਪਹਿਰ ਅਧਿਆਪਕ ਮੁੱਖ ਮੰਤਰੀ ਦਫ਼ਤਰ (CM Office Chandigarh) ਚੰਡੀਗੜ੍ਹ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਅਤੇ ਮੋਹਾਲੀ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੋਹਾਲੀ ਅਤੇ ਚੰਡੀਗੜ੍ਹ ਹੱਦ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਯੂਨੀਅਨ ਦੇ ਪੰਜ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਝਕਾਵੀਂ ਦਿੰਦਿਆਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ ‘ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ 19 ਜੂਨ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾ ਦਾ ਘਿਰਾਓ ਕਾਤੀ ਜਾਵੇਗਾ।





