ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਬੀਤੀ ਰਾਤ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 2 ਉਮੀਦਵਾਰ ਪੰਜਾਬ ਤੇ 5 ਉਮੀਦਵਾਰ ਬਿਹਾਰ ਦੇ ਹਨ। ਕਾਂਗਰਸ ਵੱਲੋਂ ਜਾਰੀ ਲਿਸਟ ਫਰੀਦਕੋਟ (SC) ਅਤੇ ਹੁਸ਼ਿਆਰਪੁਰ (SC) ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਕਾਂਗਰਸ ਪਾਰਟੀ ਨੇ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਹੈ। ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਦੱਸ ਦਈਏ ਕਿ ਯਾਮੀਨੀ ਗੋਮਰ ਨੇ 2014 ਵਿੱਚ ਹੁਸ਼ਿਆਰਪੁਰ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣ ਲੜੀ ਸੀ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਜਲੰਧਰ ਰਾਖਵਾਂ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ, ਪਟਿਆਲਾ ਤੋਂ ਧਰਮਵੀਰ ਗਾਂਧੀ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਕਾਂਗਰਸ ਨੇ ਫਰੀਦਕੋਟ ਤੇ ਹੁਸ਼ਿਆਰਪੁਰ ਤੋਂ ਵੀ ਐਲਾਨੇ ਉਮੀਦਵਾਰ, ਮੁਹੰਮਦ ਸਦੀਕ ਦੀ ਕੱਟੀ ਟਿਕਟ, ਇਨ੍ਹਾਂ ਨੂੰ ਉਤਾਰਿਆ ਮੈਦਾਨ ਵਿਚ
ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਬੀਤੀ ਰਾਤ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 2 ਉਮੀਦਵਾਰ ਪੰਜਾਬ ਤੇ 5 ਉਮੀਦਵਾਰ…
