Dharmendra Pradhan ਦੇ ਅਸਤੀਫ਼ੇ ‘ਤੇ ਸੋਨਮ ਵਾਂਗਚੁਕ ਦਾ ਵੱਡਾ ਬਿਆਨ: ਕਿਹਾ— ‘ਅਸਤੀਫ਼ਾ ਕੋਈ ਅੰਤਿਮ ਹੱਲ ਨਹੀਂ, ਬਲਕਿ ਸੁਧਾਰ ਵੱਲ ਪਹਿਲਾ ਕਦਮ’

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦੇਸ਼ ਵਿੱਚ ਚੱਲ ਰਹੇ ਸਿੱਖਿਆ ਤੇ ਪ੍ਰੀਖਿਆ ਵਿਵਾਦਾਂ ‘ਤੇ ਮਸ਼ਹੂਰ ਸਿੱਖਿਆ ਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ…

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦੇਸ਼ ਵਿੱਚ ਚੱਲ ਰਹੇ ਸਿੱਖਿਆ ਤੇ ਪ੍ਰੀਖਿਆ ਵਿਵਾਦਾਂ 'ਤੇ ਮਸ਼ਹੂਰ ਸਿੱਖਿਆ ਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ

ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦੇਸ਼ ਵਿੱਚ ਚੱਲ ਰਹੇ ਸਿੱਖਿਆ ਤੇ ਪ੍ਰੀਖਿਆ ਵਿਵਾਦਾਂ ‘ਤੇ ਮਸ਼ਹੂਰ ਸਿੱਖਿਆ ਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਦੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਵਾਂਗਚੁਕ ਨੇ ਇਸ ਘਟਨਾਕ੍ਰਮ ਨੂੰ ਦੇਸ਼ ਦੀ ਰਾਜਨੀਤੀ ਅਤੇ ਸਿੱਖਿਆ ਪ੍ਰਣਾਲੀ ਵਿੱਚ ਇੱਕ ਹਾਂ-ਪੱਖੀ ਬਦਲਾਅ ਦੀ ਸ਼ੁਰੂਆਤ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਸਤੀਫ਼ਾ ਦੇਣਾ ਆਪਣੇ ਆਪ ਵਿੱਚ ਕੋਈ ਪੂਰਨ ਹੱਲ ਨਹੀਂ ਹੈ, ਸਗੋਂ ਇਹ ਸਿੱਖਿਆ ਪ੍ਰਣਾਲੀ ‘ਚ ਵੱਡੇ ਸੁਧਾਰਾਂ ਵੱਲ ਵਧਣ ਵਾਲਾ ਇੱਕ ਪਹਿਲਾ ਮਹੱਤਵਪੂਰਨ ਕਦਮ ਹੈ।

ਸੋਨਮ ਵਾਂਗਚੁਕ ਨੇ ਕਿਹਾ ਕਿ ਮੰਤਰੀ ਦਾ ਅਸਤੀਫ਼ਾ ਮਹਿਜ਼ ਇੱਕ ਸ਼ੁਰੂਆਤ ਹੈ। ਜੇਕਰ ਹੁਣ ਇੱਥੋਂ ਖਾਮੀਆਂ ਨੂੰ ਸਵੀਕਾਰ ਕਰਕੇ ਉਨ੍ਹਾਂ ਦਾ ਪੱਕਾ ਹੱਲ ਲੱਭਿਆ ਜਾਵੇ, ਤਾਂ ਸਾਡਾ ਦੇਸ਼ ਹੋਰ ਬਿਹਤਰ ਬਣ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਅਤੇ ਸਬੰਧਤ ਧਿਰਾਂ ਵਿਚਕਾਰ ਇੱਕ ਚੰਗੀ ਗੱਲਬਾਤ ਰਾਹੀਂ ਅਜਿਹੀ ਮਜ਼ਬੂਤ ਵਿਵਸਥਾ ਤਿਆਰ ਕੀਤੀ ਜਾਵੇਗੀ, ਜੋ ਦੇਸ਼ ਦੀਆਂ ਪ੍ਰੀਖਿਆਵਾਂ ਨੂੰ ਵਧੇਰੇ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਭਰੋਸੇਯੋਗ ਬਣਾ ਸਕੇ। ਸਰਵਜਨਕ ਪ੍ਰੀਖਿਆ ਸੁਧਾਰ ਬਿੱਲ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਅਹਿਮ ਵਿਸ਼ਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਵਿਆਪਕ ਬਹਿਸ ਅਤੇ ਸਾਰੇ ਪੱਖਾਂ ਦੀ ਰਾਏ ਲੈਣੀ ਬਹੁਤ ਜ਼ਰੂਰੀ ਹੈ।

ਵਿਦਿਆਰਥੀਆਂ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਵਾਂਗਚੁਕ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਾ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਇਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਪ੍ਰਦਰਸ਼ਨਕਾਰੀਆਂ ‘ਤੇ ਕੋਈ ਜ਼ਬਰਦਸਤੀ ਜਾਂ ਕਾਰਵਾਈ ਨਹੀਂ ਹੋਣੀ ਚਾਹੀਦੀ। ਹਾਲਾਂਕਿ, ਜੇਕਰ ਕੋਈ ਸ਼ਰਾਰਤੀ ਤੱਤ ਕਾਨੂੰਨ ਨੂੰ ਹੱਥ ‘ਚ ਲੈਂਦਾ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਪਰ ਅਮਨ-ਚੈਨ ਨਾਲ ਆਵਾਜ਼ ਬੁਲੰਦ ਕਰਨ ਵਾਲੇ ਯੂਥ ਦੇ ਅਧਿਕਾਰਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ।

ਵਾਂਗਚੁਕ ਅਨੁਸਾਰ, ਦੇਸ਼ ਦਾ ਸਿੱਖਿਆ ਢਾਂਚਾ ਕੇਵਲ ਨਵੇਂ ਕਾਨੂੰਨ ਬਣਾਉਣ ਨਾਲ ਨਹੀਂ ਬਦਲੇਗਾ, ਸਗੋਂ ਇਸ ਲਈ ਆਪਸੀ ਸੰਵਾਦ, ਖੁੱਲ੍ਹੇਪਣ ਅਤੇ ਆਮ ਲੋਕਾਂ ਦੀ ਭਾਗੀਦਾਰੀ ਦੀ ਲੋੜ ਹੈ। ਉਨ੍ਹਾਂ ਮੌਜੂਦਾ ਹਾਲਾਤਾਂ ਨੂੰ ਭਾਰਤੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡਾ ਅਤੇ ਸਕਾਰਾਤਮਕ ਬਦਲਾਅ ਲਿਆਉਣ ਦਾ ਸੁਨਹਿਰੀ ਮੌਕਾ ਕਰਾਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Weather update : ਭਾਰੀ ਹੁੰਮਸ ਤੋਂ ਬਾਅਦ ਪਏ ਫੁਹਾਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *