ਬਰਸਾਤੀ ਪਾਣੀ ਨੇ ਢਾਹਿਆ ਕਹਿਰ, ਸੈਂਕੜੇ ਏਕੜ ਝੋਨੇ ਦੀ ਫ਼ਸਲ ਹੋਈ ਤਬਾਹ, ਪ੍ਰਸ਼ਾਸਨਿਕ ਅਣਦੇਖੀ ਤੋਂ ਕਿਸਾਨਾਂ ‘ਚ ਭਾਰੀ ਰੋਸ

ਡੇਰਾ ਬਾਬਾ ਨਾਨਕ : ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਕਿਲਾ ਨੱਥੂ ਸਿੰਘ ਅਤੇ ਪਿੰਡ ਡੇਰੀਵਾਲ ਵਿੱਚ ਬਰਸਾਤ ਕਾਰਨ ਕਿਸਾਨਾਂ…

ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਕਿਲਾ ਨੱਥੂ ਸਿੰਘ ਅਤੇ ਪਿੰਡ ਡੇਰੀਵਾਲ ਵਿੱਚ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ੁਸ਼ੀਆਂ

ਡੇਰਾ ਬਾਬਾ ਨਾਨਕ : ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਕਿਲਾ ਨੱਥੂ ਸਿੰਘ ਅਤੇ ਪਿੰਡ ਡੇਰੀਵਾਲ ਵਿੱਚ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ੁਸ਼ੀਆਂ ‘ਤੇ ਪਾਣੀ ਫਿਰ ਗਿਆ ਹੈ। ਕਿਰਨ ਨਾਲੇ ਵਿੱਚ ਬਰਸਾਤੀ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਤਿਆਰ ਫ਼ਸਲ ਪਾਣੀ ਵਿੱਚ ਡੁੱਬ ਕੇ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਇਲਾਕਾ ਨਿਵਾਸੀਆਂ ਅਤੇ ਪੀੜਤ ਕਿਸਾਨਾਂ ਨੇ ਦੋਸ਼ ਲਗਾਇਆ ਹੈ ਕਿ ਸਮੇਂ ਸਿਰ ਕਿਰਨ ਨਾਲੇ ਦੀ ਸਫ਼ਾਈ ਨਾ ਕਰਵਾਏ ਜਾਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।

ਪੀੜਤ ਕਿਸਾਨਾਂ ਨੇ ਜਤਾਇਆ ਰੋਸ

ਖ਼ਰਾਬ ਹੋਈ ਫ਼ਸਲ ਨੂੰ ਦੇਖ ਕੇ ਕਿਸਾਨਾਂ ਵਿੱਚ ਪ੍ਰਸ਼ਾਸਨ ਪ੍ਰਤੀ ਗੰਭੀਰ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੰਨਾ ਵੱਡਾ ਨੁਕਸਾਨ ਹੋਣ ਦੇ ਬਾਵਜੂਦ ਵੀ ਹੁਣ ਤੱਕ ਕੋਈ ਵੀ ਉੱਚ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਪਾਣੀ ਵਿੱਚ ਡੁੱਬੀ ਫ਼ਸਲ ਕਾਰਨ ਕਿਸਾਨਾਂ ਦੀ ਲਾਗਤ ਅਤੇ ਮਿਹਨਤ ਦੋਵੇਂ ਰੋੜ੍ਹ ਗਈਆਂ ਹਨ, ਜਿਸ ਕਾਰਨ ਉਨ੍ਹਾਂ ਸਿਰ ਕਰਜ਼ੇ ਦਾ ਬੋਝ ਹੋਰ ਵਧਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਮੌਕੇ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇ।

ਪਟਵਾਰੀਆਂ ਨੇ ਲਿਆ ਜਾਇਜ਼ਾ

ਇਸ ਗੰਭੀਰ ਮਾਮਲੇ ਸਬੰਧੀ ਜਦੋਂ ਕਲਾਨੌਰ ਦੇ ਨਾਇਬ ਤਹਿਸੀਲਦਾਰ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਹਲਕਾ ਪਟਵਾਰੀਆਂ ਨੂੰ ਮੌਕੇ ‘ਤੇ ਭੇਜ ਕੇ ਨੁਕਸਾਨੀ ਗਈ ਫ਼ਸਲ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਖ਼ੁਦ ਵੀ ਜਲਦ ਹੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਮੌਕੇ ਦੀ ਸਥਿਤੀ ਅਨੁਸਾਰ ਪੂਰੀ ਰਿਪੋਰਟ ਤਿਆਰ ਕਰਕੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਕਿਸਾਨਾਂ ਨੂੰ ਬਣਦੀ ਮਦਦ ਦਿੱਤੀ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Good news for Punjabis: ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ‘ਈਜ਼ੀ ਕਨੈਕਟ’ ਸੇਵਾ, ਦੁਨੀਆ ਦੇ 27 ਵਿਦੇਸ਼ੀ ਸ਼ਹਿਰਾਂ ਲਈ ਯਾਤਰਾ ਹੋਈ ਹੋਰ ਸੁਖਾਲੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *