Hukamnama Sri Darbar Sahib:
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਪੰਜਾਬੀ ਵਿਆਖਿਆ
(ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ ।੧। ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ ।੪। ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।
