ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਦਿੱਲੀ ਪ੍ਰਧਾਨ ਅਰਵਿੰਦਰ ਲਵਲੀ ਨੇ ਛੱਡਿਆ ‘ਹੱਥ’

ਨਵੀਂ ਦਿੱਲੀ-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਤੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ…

ਨਵੀਂ ਦਿੱਲੀ-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਤੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ, ਜਿਸ ਦਾ ਗਠਨ ਕਾਂਗਰਸ ‘ਤੇ ਝੂਠੇ, ਮਨਘੜਤ ਅਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਉਣ ਦੇ ਆਧਾਰ ‘ਤੇ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ। 
ਸੂਤਰਾਂ ਮੁਤਾਬਕ ਲਵਲੀ ਦਿੱਲੀ ‘ਚ ਟਿਕਟਾਂ ਦੀ ਵੰਡ ਤੋਂ ਵੀ ਨਾਰਾਜ਼ ਦੱਸੇ ਜਾ ਰਹੇ ਹਨ। ਕਾਂਗਰਸ ਨੇ 31 ਅਗਸਤ 2023 ਨੂੰ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ। ਲਵਲੀ ਸ਼ੀਲਾ ਦੀਕਸ਼ਿਤ ਦੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਹਿ ਚੁੱਕੇ ਹਨ।
ਅਰਵਿੰਦਰ ਸਿੰਘ ਲਵਲੀ ਨੇ 15 ਸਾਲ ਤੱਕ ਸ਼ੀਲਾ ਦੀਕਸ਼ਿਤ ਸਰਕਾਰ ਵਿਚ ਸਿੱਖਿਆ ਅਤੇ ਸੈਰ ਸਪਾਟਾ ਮੰਤਰਾਲੇ ਦੀ ਜ਼ਿੰਮੇਵਾਰੀ ਨਿਭਾਈ ਹੈ। 2017 ਵਿਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ। ਹਾਲਾਂਕਿ ਇੱਕ ਸਾਲ ਦੇ ਅੰਦਰ ਹੀ ਉਹ ਪਾਰਟੀ ਵਿਚ ਘਰ ਪਰਤ ਆਏ ਸਨ। ਕਾਂਗਰਸ ‘ਚ ਵਾਪਸੀ ਕਰਦੇ ਹੋਏ ਲਵਲੀ ਨੇ ਕਿਹਾ ਕਿ ਮੈਂ ਵਿਚਾਰਧਾਰਕ ਤੌਰ ‘ਤੇ ਉਥੇ ਮਿਸਫਿੱਟ ਸੀ। 

Leave a Reply

Your email address will not be published. Required fields are marked *